ਪੰਜਾਬ

ਪੰਜਾਬ ਸਰਕਾਰ ਵੱਲੋਂ 7 ਆਈ ਏ ਐਸ ਤੇ 1 ਪੀ ਸੀ ਐਸ ਅਧਿਕਾਰੀ ਦੇ ਤਬਾਦਲਿਆਂ ਦੇ ਹੁਕਮ

ਚੰਡੀਗੜ•, 29 ਜੂਨ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ 7 ਆਈ ਏ ਐਸ ਤੇ 1 ਪੀ ਸੀ ਐਸ ਅਧਿਕਾਰੀ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ ਏ ਐਸ ਅਫਸਰਾਂ ਵਿੱਚ ਸ੍ਰੀ ਰਾਕੇਸ਼ ਕੁਮਾਰ ਵਰਮਾ ਨੂੰ ਸਕੱਤਰ, ਉਦਯੋਗ ਅਤੇ ਵਣਜ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸਕੱਤਰ, ਇਨਫਰਮੇਸ਼ਨ ਟੈਕਨਾਲੋਜੀ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਸੁਮੇਰ ਸਿੰਘ ਗੁਰਜਰ ਨੂੰ ਕਮਿਸ਼ਨਰ, ਫਰੀਦਕੋਟ ਡਵੀਜ਼ਨ ਲਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਕੱਤਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਸਿਰਾ ਕਰੁਣਾ ਰਾਜੂ ਨੂੰ ਸਕੱਤਰ, ਮਾਲ ਤੇ ਮੁੜ ਵਸੇਬਾ, ਸ੍ਰੀ ਰਾਹੁਲ ਤਿਵਾਰੀ ਨੂੰ ਸਕੱਤਰ, ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਤੇ ਸ੍ਰੀ ਦਲਜੀਤ ਸਿੰਘ ਮਾਂਗਟ ਨੂੰ ਵਿਸ਼ੇਸ਼ ਸਕੱਤਰ, ਯੋਜਨਾਬੰਦੀ ਲਾਇਆ ਗਿਆ ਹੈ। ਬੁਲਾਰੇ ਨੇ ਅਗਾਂਹ ਦੱਸਿਆ ਕਿ ਬੀਤੇ ਕੱਲ• ਜਾਰੀ ਤਬਾਦਲੇ ਹੁਕਮਾਂ ਵਿੱਚ ਸੋਧ ਕਰਦੇ ਹੋਏ ਸ੍ਰੀ ਸਤੀਸ਼ ਚੰਦਰਾ ਨੂੰ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਲਾਇਆ ਗਿਆ ਹੈ ਅਤੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਐਮ ਪੀ ਸਿੰਘ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਵਿਕਾਸ ਲਾਇਆ ਗਿਆ ਹੈ। ਸ੍ਰੀ ਰਮਨ ਕੁਮਾਰ ਕੋਛੜ, ਪੀ ਸੀ ਐਸ ਨੂੰ ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਲਾਇਆ ਗਿਆ ਹੈ।

Leave a Reply

Your email address will not be published. Required fields are marked *