ਜੀਐਸਟੀ ਅਤੇ ਟਰੱਕ ਯੂਨੀਅਨਾਂ ਤੋੜਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤੀ ਨਾਅਰੇਬਾਜ਼ੀ
ਕੇਂਦਰ ਅਤੇ ਕੈਪਟਨ ਸਰਕਾਰ ਨੇ ਧਨਾਢਾਂ ਨੂੰ ਖੁਸ਼ ਕਰਨ ਲਈ ਲਏ ਮਾਰੂ ਫੈਸਲੇ : ਪ੍ਰੋ. ਮਹਿੰਦਰਪਾਲ ਸਿੰਘ
ਪਟਿਆਲਾ 30 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜੀਐਸਟੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰੱਕਾਂ ਨੂੰ ਤੋੜਨ ਦੇ ਵਿਰੁੱਧ ‘ਚ ਮਿੰਨੀ ਸਕੱਤਰੇਤ ਵਿਖੇ ਧਰਨਾ ਦੇ ਕੇ ਰੋਸ ਪ੍ਰਗਟਾਇਆ ਗਿਆ।
ਧਰਨੇ ਦੀ ਅਗਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਪ੍ਰੋ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਬਿੱਲ ਛੋਟੇ ਵਪਾਰੀਆਂ ਦਾ ਕਾਰੋਬਾਰ ਨੂੰ ਉਜਾੜਨ ਲਈ ਲਿਆਂਦਾ ਜਾ ਰਿਹਾ ਹੈ, ਤਾਂ ਜੋ ਧਨਾਢ ਅਤੇ ਵੱਡੇ ਵੱਡੇ ਸ਼ਾਹੂਕਾਰਾਂ ਨੂੰ ਇਸ ਦਾ ਫਾਇਦਾ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਧਨਾਢਾਂ ਨੂੰ ਖੁਸ਼ ਕਰਨ ਲਈ ਮਾਰੂ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਟਰੱਕ ਯੂਨੀਅਨ ਨੂੰ ਤੋੜਨ ਦੇ ਲਏ ਗਏ ਫੈਸਲੇ ਨਾਲ ਟਰੱਕ ਓਪਰੇਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਦਾ ਜੀਵਨ ਪੱਧਰ ਲੜਖੜਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਨੂੰ ਖ਼ਤਮ ਕਰਨ ਦੇ ਫੈਸਲੇ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨਾਂ ਖ਼ਤਮ ਕੀਤੇ ਜਾਣ ਨਾਲ ਪੰਜਾਬ ਦੇ ਜਿਮੀਂਦਾਰ ਅਤੇ ਮਜ਼ਦੂਰਾਂ ਦਾ ਕੰਮਕਾਜ ਵੱਡੇ ਪੱਧਰ ‘ਤੇ ਪ੍ਰਭਾਵਤ ਹੋਵੇਗਾ, ਜੋ ਵੱਡੇ ਟਰਾਂਸਪੋਰਟਰਾਂ ਦੇ ਗੁਲਾਬ ਬਣ ਕੇ ਰਹਿ ਜਾਣਗੇ।
ਪ੍ਰੋ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਕਾਰੋਬਾਰੀਆਂ, ਛੋਟੇ ਦੁਕਾਨਦਾਰਾਂ, ਮਜਦੂਰਾਂ, ਕਾਰਖਾਨੇਦਾਰਾਂ ਅਤੇ ਵਪਾਰੀਆਂ ਵੱਲੋਂ ਜੀਐਸਟੀ ਵਿਰੁੱਧ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ, ਜਿਸ ਦਾ ਅਸੀਂ ਸਮਰਥਨ ਕਰਦੇ ਹਾਂ।
ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੰਗ ਪੱਤਰ ਦਿੰਦਿਆਂ ਕਿਹਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਟਰੱਕ ਯੂਨੀਅਨ ਖ਼ਤਮ ਕਰਨ ਦਾ ਐਲਾਨ ਹੋਇਆ ਹੈ ਉਸ ਆਰਡੀਨੈਸ ਅਤੇ ਕਾਨੂੰਨ ਨੂੰ ਬਿਲਕੁਲ ਵੀ ਪ੍ਰਵਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਰੱਕ ਯੂਨੀਅਨਾਂ ਤੋੜਨ ਅਤੇ ਜੀ ਐਸ ਟੀ ਦਾ ਵਿਰੋਧ ਕਰਨ ਵਾਲਿਆਂ ਦਾ ਖੁੱਲ੍ਹ ਕੇ ਸਮਰਥਨ ਕਰਦੀ ਹੈ।
ਇਸ ਮੌਕੇ ਧਰਨਾਕਾਰੀਆਂ ‘ਚ ਹਰਭਜਨ ਸਿੰਘ ਕਸ਼ਮੀਰੀ, ਜਗਜੀਤ ਸਿੰਘ ਖਾਲਸਾ, ਮਨਜੀਤ ਸਿੰਘ, ਬਲਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਚੀਮਾ, ਜਗਪਾਲ ਸਿੰਘ, ਸ਼ੋਭਾ ਸਿੰਘ, ਅੰਮ੍ਰਿਤਪਾਲ ਸਿੰਘ, ਜਗੀਰ ਸਿੰਘ, ਜਸਵੀਰ ਸਿੰਘ, ਸਾਹਿਬ ਸਿੰਘ, ਨੌਨਿਹਾਲ ਸਿੰਘ, ਬਿੱਕਰ ਸਿੰਘ ਟਿਵਾਣਾ, ਰਾਜਪਾਲ ਸਿੰਘ ਭਿੰਡਰ, ਹਰਦੀਪ ਸਿੰਘ, ਗੁਰਮੇਲ ਸਿੰਘ ਸਮਾਣਾ, ਪਿਆਰਾ ਸਿੰਘ ਆਦਿ ਹਾਜ਼ਰ ਸਨ।

