ਪੰਜਾਬਪਟਿਆਲਾ

ਬੀਬਾ ਹਰਸਿਮਰਤ ਕੌਰ ਬਾਦਲ ਦੀ ਪਟਿਆਲਾ ਫੇਰੀ 3 ਜੁਲਾਈ ਨੂੰ : ਸੁਰਜੀਤ ਸਿੰਘ ਰੱਖੜਾ

ਕਿਸਾਨ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਫੂਡ ਪ੍ਰੋਸੈਸਿੰਗ ਸਕੀਮਾਂ ਦਾ ਲਾਭ ਉਠਾਉਣ
ਪਟਿਆਲਾ 30 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਕੇਂਦਰੀ ਕੈਬਨਿਟ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ 3 ਜੁਲਾਈ ਦੀ ਪਟਿਆਲਾ ਫੇਰੀ ਨੂੰ ਲੈ ਕੇ ਸਵਾਗਤ ਦੇ ਤਿਆਰੀਆਂ ਸਬੰਧੀ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਜ਼ਿਲ੍ਹੇ ਦੇ ਹਲਕਾ ਇੰਚਾਰਜਾਂ ਨਾਲ ਬੈਠਕ ਕੀਤੀ।

ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿਲ੍ਹਾ ਪੱਧਰੀ ਆਮਦ ਨੂੰ ਲੈ ਕੇ ਸਮੁੱਚੀ ਲੀਡਰਸ਼ਿਪ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਬੀ ਹਰਸਿਮਰਤ ਕੌਰ ਬਾਦਲ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕਰਵਾਏ ਜਾ ਸੈਮੀਨਾਰ ਦੌਰਾਨ ਕਿਸਾਨਾਂ ਦਾ ਜੀਵਨ ਪੱਧਰ ਉਚਾ ਚੁੱਕਣ ਅਤੇ ਫੂਡ ਪ੍ਰੋਸੈਸਿੰਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣਗੇ। ਸ. ਰੱਖੜਾ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ, ਆੜ੍ਹਤੀਆਂ ਤੇ ਫੂਡ ਪ੍ਰੋਸੈਸਿੰਗ ਨਾਲ ਜੁੜ ਕੇ ਕੰਮ ਕਰਨ ਵਾਲਿਆਂ ਨੂੰ ਸੈਮੀਨਾਰ ‘ਚ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ ਹੈ।
ਸ. ਰੱਖੜਾ ਨੇ ਕਿਹਾ ਕਿ ਖੇਤੀ ਧੰਦਿਆਂ ਨਾਲ ਜੁੜੇ ਕਿਸਾਨਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਰਾਹੀਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਲੂਆਂ, ਮੱਕੀ, ਸੂਰਜਮੁੱਖੀ, ਡੇਅਰੀ ਫਾਰਮਿੰਗ ਅਤੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਵਾਲਿਆਂ ਨੂੰ ਸੈਮੀਨਾਰ ‘ਚ ਸ਼ਾਮਲ ਹੋ ਕੇ ਸਕੀਮਾਂ ਦਾ ਲਾਭ ਹਾਸਲ ਕਰਨਾ ਚਾਹੀਦਾ ਹੈ।
ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ, ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੋਹਲੀ, ਸਤਬੀਰ ਸਿੰਘ ਖੱਟੜਾ, ਬੀਬੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਵਿਧਾਇਕ ਬੀਬੀ ਵਰਿੰਦਰ ਕੌਰ ਲੂੰਬਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਅਕਾਲੀ ਆਗੂ ਕਬੀਰ ਦਾਸ, ਜਗਜੀਤ ਸਿੰਘ ਕੋਹਲੀ, ਹੈਰੀ ਮੁਖਮੈਲਪੁਰਾ, ਬਲਵਿੰਦਰ ਸਿੰਘ ਕੰਗ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *