ਪੰਜਾਬ

ਬੀਬਾ ਹਰਸਿਮਰਤ ਬਾਦਲ ਦੀ ਅਮਲੋਹ ਆਮਦ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਉਤਸ਼ਾਹ, ਪ੍ਰਬੰਧ ਹੋਏ ਮੁਕੰਮਲ : ਰਾਜੂ ਖੰਨਾ

ਅਮਲੋਹ, 1 ਜੁਲਾਈ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੀ ਵਿਸ਼ੇਸ਼ ਮੀਟਿੰਗ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ 3 ਜੁਲਾਈ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਮੁੱਖ ਦਫਤਰ ਅਮਲੋਹ ਵਿਖੇ ਹੋਈ।

ਮੀਟਿੰਗ ਨੂੰ ਜੱਥੇਦਾਰ ਪਰਮਜੀਤ ਸਿੰਘ ਖਨਿਆਣ, ਜੱਸਾ ਸਿੰਘ ਆਹਲੁਵਾਲੀਆ, ਜੱਥੇਦਾਰ ਜਰਨੈਲ ਸਿੰਘ ਮਾਜਰੀ, ਕਰਮਜੀਤ ਸਿੰਘ ਭਗੜਾਣਾ ਨੇ ਵੀ ਸੰਬੋਧਨ ਕੀਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਬੀਬਾ ਬਾਦਲ ਦੀ ਆਮਦ ਨੂੰ ਲੈ ਕੇ ਹਲਕਾ ਅਮਲੋਹ ਦੇ ਕਿਸਾਨਾਂ ਵਿਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਉਂਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਜਿਥੇ ਹਲਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਉਥੇ ਆਲੂ, ਸੂਰਜਮੁਖੀ, ਮੱਕੀ, ਸਬਜ਼ੀਆਂ, ਫਲਾਂ ਅਤੇ ਡੇਅਰੀ ਉਤਪਾਦਕਾਂ ਨਾਲ ਵੀ ਵਿਸ਼ੇਸ਼ ਗੱਲਬਾਤ ਕਰਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਵਿਸਥਾਰ ਵਿਚ ਜਾਣੂੰ ਕਰਵਾਇਆ ਜਾਵੇਗਾ। ਰਾਜੂ ਖੰਨਾ ਨੇ ਕਿਹਾ ਕਿ ਜਿਲ੍ਹਾ ਪੱਧਰੀ ਹੋ ਰਹੇ ਇਸ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਹਲਕਾ ਅਮਲੋਹ ਦੇ ਕਿਸਾਨਾਂ ਵਿਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *