ਪੰਜਾਬ

ਪ੍ਰਧਾਨ ਪ੍ਰੋ. ਬਡੂੰਗਰ ਨੂੰ ਰਾਸ਼ਟਰਪਤੀ ਦੇ ਓ.ਐਸ.ਡੀ. ਸ੍ਰੀ ਏ. ਰਾਏ ਨੇ ਸਿੱਖ ਮਸਲਿਆਂ ਸਬੰਧੀ ਜਵਾਬੀ ਪੱਤਰ ਭੇਜਿਆ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ/ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪਿਛਲੇ ਦਿਨੀ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਆਦਿ ਲਈ ਕੀਤੀ ਮੰਗ ਸਬੰਧੀ ਦਿੱਤੇ ਪੱਤਰ ਤੇ ਗੌਰ ਕਰਦਿਆਂ ਰਾਸ਼ਟਰਪਤੀ ਦੇ ਓ.ਐਸ.ਡੀ. ਸ੍ਰੀ ਏ. ਰਾਏ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਜਵਾਬੀ ਪੱਤਰ ਭੇਜਿਆ।

ਦੱਸਣਯੋਗ ਹੈ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ 16 ਮਈ 2017 ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਬਹੁਤ ਸਾਰੇ ਸਿੱਖ ਕੈਦੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਜੇਲ੍ਹਾਂ ‘ਚ ਹੀ ਗੁਜ਼ਾਰ ਦਿੱਤਾ ਹੈ ਪਰੰਤੂ ਉਨ੍ਹਾਂ ਦੇ ਕੇਸਾਂ ਦਾ ਅਜੇ ਤੀਕ ਨਿਪਟਾਰਾ ਨਹੀਂ ਹੋਇਆ ਤੇ ਜਲਦੀ ਇਨ੍ਹਾਂ ਕੇਸਾਂ ਦੇ ਨਿਪਟਾਰੇ ਕਰਨ ਦੀ ਮਾਨਯੋਗ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਸੀ ਜਿਸ ਤੇ ਗੌਰ ਕਰਦਿਆਂ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦੇ ਓ.ਐਸ.ਡੀ. ਸ੍ਰੀ ਏ. ਰਾਏ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਕਿ ਮਾਣਯੋਗ ਰਾਸ਼ਟਰਪਤੀ ਨੇ ਆਪ ਵੱਲੋਂ ਮੁਲਕਾਤ ਦੌਰਾਨ ਦਿੱਤੇ ਮੰਗ ਪੱਤਰ ਤੇ ਗੌਰ ਕਰਦਿਆਂ ਆਪ ਦੀਆਂ ਸਬੰਧਤ ਮੰਗਾਂ ਦੇ ਹੱਲ ਲਈ ਰਾਸ਼ਟਰਪਤੀ ਵੱਲੋਂ ਭਾਰਤ ਦੇ ਗ੍ਰਹਿ ਵਿਭਾਗ ਮੰਤਰਾਲੇ ਦੇ ਗ੍ਰਹਿ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਉਕਤ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਧਿਆਨ ਵਿਚ ਲਿਆਂਦਾ ਗਿਆ ਹੈ।

Leave a Reply

Your email address will not be published. Required fields are marked *