ਪੰਜਾਬ

ਗਿਆਨੀ ਗੁਰਬਚਨ ਸਿੰਘ ਨੇ ਕੜਾਹੇ ‘ਚ ਡਿੱਗਣ ਵਾਲੇ ਚਰਨਜੀਤ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 7 ਜੁਲਾਈ (ਸੁਖਬੀਰ ਸਿੰਘ/ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਭਾਈ ਚਰਨਜੀਤ ਸਿੰਘ ਜੋ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਅਚਾਨਕ ਕੜਾਹੇ ਵਿਚ ਡਿੱਗ ਗਏ ਸਨ, ਉਨ੍ਹਾਂ ਨੂੰ ਮਿਲਣ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਗਏ। ਸਿੰਘ ਸਾਹਿਬ ਜੀ ਨੇ ਭਾਈ ਚਰਨਜੀਤ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਓਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਇਸ ਦੁੱਖ ਦੀ ਘੜ੍ਹੀ ਵਿਚ ਸਮੁੱਚਾ ਸਿੱਖ ਜਗਤ ਤੁਹਾਡੇ ਨਾਲ ਹੈ।

ਭਾਈ ਚਰਨਜੀਤ ਸਿੰਘ ਇਸ ਵਕਤ ਚੜ੍ਹਦੀਕਲਾ ਵਿਚ ਹਨ ਅਤੇ ਪਹਿਲਾਂ ਨਾਲੋਂ ਸਿਹਤ ਵਿਚ ਕਾਫੀ ਸੁਧਾਰ ਹੋਇਆ ਹੈ।
ਉਨ੍ਹਾਂ ਨੇ ਸਿੰਘ ਸਾਹਿਬ ਜੀ ਨਾਲ ਗੱਲਬਾਤ ਵੀ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਸਿੰਘ ਸਾਹਿਬ ਜੀ ਨੇ ਡਾ. ਬਲਜੀਤ ਸਿੰਘ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਡਾ. ਸਾਹਿਬ ਨੇ ਪੂਰਨ ਭਰੋਸਾ ਦਿਵਾਇਆ ਕਿ ਸਾਡੇ ਹਸਪਤਾਲ ਦਾ ਹਰ ਵਿਅਕਤੀ ਭਾਈ ਚਰਨਜੀਤ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹੈ ਅਤੇ ਪੂਰੀ ਤਨਦੇਹੀ ਨਾਲ ਉਨ੍ਹਾਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ। ਕੁਝ ਲੋਕ ਝੂਠੀਆਂ ਅਫਵਾਹਾਂ ਫੈਲਾਅ ਰਹੇ ਹਨ ਜਿਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ। ਭਾਈ ਚਰਨਜੀਤ ਸਿੰਘ ਪੂਰੀ ਚੜ੍ਹਦੀ ਕਲਾ ਵਿਚ ਹਨ।
ਇਸ ਮੌਕੇ ਸਿੰਘ ਸਾਹਿਬ ਜੀ ਨਾਲ ਭਾਈ ਭੁਪਿੰਦਰ ਸਿੰਘ ਨਿੱਜੀ ਸਹਾਇਕ, ਭਾਈ ਗੁਰਬਚਨ ਸਿੰਘ ਇੰਚਾਰਜ, ਭਾਈ ਸਤਿੰਦਰਪਾਲ ਸਿੰਘ ਨਿੱਜੀ ਸਹਾਇਕ ਵੀ ਮੌਜੂਦ ਸਨ।

Leave a Reply

Your email address will not be published. Required fields are marked *