ਪੰਜਾਬ

ਸਰਬ ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ 44ਵਾਂ ਸਲਾਨਾ ਸਮਾਗਮ 15 ਸਤੰਬਰ ਨੂੰ

ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਤਰਨ ਤਾਰਨ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਹੋਈ ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ 200 ਸੁਸਾਇਟੀਆਂ ਦੇ ਮੈਂਬਰਾਂ ਦੀ ਡੈਲੀਗੇਟ ਇਜਲਾਮ ਦੀ ਮੀਟਿੰਗ ਹੋਈ।

ਡੈਲੀਗੇਟ ਇਜਲਾਮ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ, ਉਤਰਾ ਖੰਡ, ਯੂ. ਪੀ ਆਦਿ ਸਟੇਟਾ ਦੇ ਹੇਠ ਲਿਖੇ ਸ਼ਹਿਰਾਂ ਦੇ ਮੈਂਬਰਾਂ ਨੇ ਭਾਗ ਲਿਆ। ਇਹ ਪ੍ਰਗਟਾਵਾ ਸਰਬ ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਬੁਲਾਰੇ ਭਾਈ ਗੁਰਦੀਪ ਸਿੰਘ ਜੀ ਸਲੂਜਾ ਵੱਲੋਂ ਕੀਤਾ ਗਿਆ। ਇਸ ਡੈਲੀਗੇਟ ਇਜਲਾਮ ਵਿੱਚ 15, 16 ਅਤੇ 17 ਸਤੰਬਰ 2017 ਨੂੰ ਹੋਣ ਵਾਲੇ ਸਮਾਗਮ ਦੀ ਰੂਪ ਰੇਖਾ ਬਾਰੇ ਵਿਚਾਰਾਂ ਕੀਤੀਆਂ ਗਈਆਂ। ਉਪਰੋਕਤ ਸਮਾਗਮ ਸ੍ਰੀ ਸੁਖਮਨੀ ਸਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ 50 ਸਾਲਾਂ ਸੰਪੂਰਨ ਹੋਣ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਈ ਗੁਰਦੀਪ ਸਿੰਘ ਜੀ ਨੇ ਕਿਹਾ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਦੇ ਉਪਰਾਲੇ ਸਦਕਾ ਸੁਸਾਇਟੀ ਦੇ 50 ਸਾਲ ਸੰਪੂਰਨ ਹੋਣ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮ ਜੋ ਕਿ 15, 16 ਅਤੇ 17 ਸਤੰਬਰ ਨੂੰ ਹੋ ਰਹੇ ਹਨ। ਇਹਨਾਂ ਸਮਾਗਮਾਂ ਵਿੱਚ ਜਿੱਥੇ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬਾਨ ਪਹੁੰਚਣਗੇ ਉੱਥੇ ਪੰਥ ਪ੍ਰਸਿੱਧ ਕੀਰਤਨੀ ਜੱਥੇ ਵੀ ਹਾਜਰੀਆਂ ਭਰਣਗੇ। ਇਸ ਤੋਂ ਇਲਾਵਾ ਅੰਮ੍ਰਿਤ ਸੰਚਾਰ, ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ ਅਤੇ ਵਿਸ਼ਾਲ ਨਗਰ ਕੀਰਤਨ ਕਵੀ ਦਰਬਾਰ ਕਰਵਾਏ ਜਾਣਗੇ। ਇਹ ਸਾਰੇ ਸਮਾਗਮ ਗੁ: ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਕਰਵਾਏ ਜਾਣਗੇ। ਇਸ ਮੌਕੇ ਸ੍ਰ. ਗੁਰਦੀਪ ਸਿੰਘ ਪ੍ਰਧਾਨ ਜੀ ਨੇ ਕਿਹਾ ਕਿ ਇਹਨਾਂ ਸਾਰੇ ਸਮਾਗਮਾਂ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਵਿਸ਼ੇਸ਼ ਤੌਰ ਤੇ ਕਥਾ ਕੀਰਤਨ ਦੀਆਂ ਹਾਜਰੀਆਂ ਲਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਬਾਹਰੋਂ ਆਈਆਂ ਸੰਗਤਾਂ ਸਭਾ ਸੁਸਾਇਟੀਆਂ ਨੂੰ ਸਨਮਾਨਿਤ ਵੀ ਕਰਨਗੇ। ਇਸ ਮੌਕੇ ਅੰਮ੍ਰਿਤਸਰ, ਬਟਾਲਾ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਮੁਕਤਸਰ, ਸ੍ਰੀ ਗੰਗਾ ਨਗਰ, ਅਬੋਹਰ, ਫਾਜਿਲਕਾ, ਬਰਨਾਲਾ ਸਰਸਾ, ਸੰਗਰੂਰ, ਕਪੂਰਥਲਾ, ਜਲੰਧਰ ਕੈਂਟ, ਗੁਰਦਾਸਪੁਰ, ਫਿਰੋਜਪੁਰ, ਗੜਸ਼ੰਕਰ, ਮੋਗਾ, ਬਾਘਾਪੁਰਾਨਾ, ਨਿਹਾਲ ਸਿੰਘ ਵਾਲਾ, ਤਰਨ ਤਾਰਨ, ਅਜਨਾਲਾ, ਰਮਦਾਸ, ਬਾਬਾ ਬਕਾਲਾ, ਬਤਾਲਾ, ਦਿੱਲੀ, ਜਮੁਨਾ ਨਗਰ, ਯਗਧਾਰੀ, ਅੰਬਾਲਾ, ਕੈਂਥਲ, ਲਾਡਵਾ, ਪਾਣੀਪਤ, ਜੈਲਡਸਰ, ਕਾਨਪੁਰ, ਲਖਨਊ, ਦੇਹਰਾਦੂਨ, ਦੋਈਵਾਲਾ, ਹਲਦਵਾਨੀ ਦੀਆਂ ਸੰਗਤਾਂ ਤੋਂ ਇਲਾਵਾ ਜੋਗਿੰਦਰ ਸਿੰਘ, ਹਰਜੀਤ ਸਿੰਘ, ਸਵਰਨ ਸਿੰਘ, ਹਰਮੀਤ ਸਿੰਘ, ਦਵਿੰਦਰਪਾਲ ਸਿੰਘ ਰਾਜੂ ਹਾਲ ਵਾਲੇ, ਹਰਜੀਤ ਸਿੰਘ, ਗੁਰਦੀਪ ਸਿੰਘ ਰਮਦਾਸ, ਜਸਬੀਰ ਸਿੰਘ, ਤਜਿੰਦਰ ਸਿੰਘ, ਅਮਰੀਕ ਸਿੰਘ ਚਾਵਲਾ, ਚਰਨਜੀਤ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਭਜਨ ਸਿੰਘ, ਗੁਰਪ੍ਰਤਾਪ ਸਿੰਘ ਸਲੂਜਾ, ਮਧਸੂਦਨ ਸਿੰਘ ਵੀ ਹਾਜਰ ਸਨ।

Leave a Reply

Your email address will not be published. Required fields are marked *