ਪਟਿਆਲਾ

ਵਿਜੀਲੈਂਸ ਨੇ ਕਰਮਚਾਰੀ 10,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕੀਤਾ ਕਾਬੂ

ਚੰਡੀਗਡ੍ਹ, 10 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬਟਾਲਾ ਦੇ ਐਸ.ਡੀ.ਐਮ ਦਫਤਰ ਵਿਖੇ ਪ੍ਰਾਈਵੇਟ ਤੌਰ ‘ਤੇ ਕੰਮ ਕਰ ਰਹੇ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਐਮ ਦਫਤਰ ਬਟਾਲਾ ਵਿਖੇ ਪ੍ਰਾਇਵੇਟ ਤੌਰ ‘ਤੇ ਕੰਮ ਕਰੇ ਕਰਮਚਾਰੀ ਨੂੰ ਬਲਦੇਵ ਸਿੰਘ ਵਾਸੀ ਖੋਖਰ ਫੌਜੀਆਂ ਤਹਿਸੀਲ ਬਟਾਲਾ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਓਰੋ ਵਲੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਬਲਦੇਵ ਸਿੰਘ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਜਮੀਨ ਦੇ ਕੇਸ ਦਾ ਫੈਸਲਾ ਉਸ ਦੇ ਹੱਕ ਵਿਚ ਕਰਾਉਣ ਬਦਲੇ ਸੰਤੋਖ ਸਿੰਘ ਵਲੋਂ 10000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸੰਤੋਖ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

Leave a Reply

Your email address will not be published. Required fields are marked *