ਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਵਾਤਾਵਰਣ ਦਿਵਸ 20 ਜੁਲਾਈ ਨੂੰ ਮਨਾਵੇਗੀ : ਪ੍ਰੋ. ਬਡੂੰਗਰ

ਪਟਿਆਲਾ 13 ਜੁਲਾਈ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪ੍ਰੋ. ਬਡੂੰਗਰ ਨੇ ਅਹਿਮ ਫੈਸਲਾ ਕਰਦਿਆ ਸ਼੍ਰੋਮਣੀ ਕਮੇਟੀ 20 ਜੁਲਾਈ ਨੂੰ ਵਾਤਾਵਰਣ ਦਿਵਸ ਵੱਡੇ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ।

ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਡਾ ਆਲਾ-ਦੁਆਲਾ ਪ੍ਰਦੂਸ਼ਣ ਕਾਰਨ ਗੰਧਲਾ ਹੋ ਰਿਹਾ, ਜਿਸ ਲਈ ਸਾਨੂੰ ਰਲ ਕੇ ਅਜਿਹਾ ਹੰਭਲਾ ਮਾਰਨਾ ਹੋਵੇਗਾ ਤਾਂ ਕਿ ਸੋਹਣੇ ਅਤੇ ਸਾਫ ਸੁਥਰੇ ਸਮਾਜ ਦੀ ਸਿਰਜਣਾ ਲਈ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾ ਸਕਾਂਗੇ। ਉਨ•ਾਂ ਕਿਹਾ ਕਿ ਧਰਤੀ ਹੇਠ ਪਾਣੀ ਦਾ ਪੱਧਰ ਘੱਟ ਜਾਣਾ ਅਤੇ ਵਾਤਾਵਰਣ ਦਾ ਦੂਸ਼ਿਤ ਹੋਣਾ ਗੰਭੀਰ ਸਮੱਸਿਆ ਉਤਪੰਨ ਹੋਈ ਹੈ, ਜਿਸ ਪ੍ਰਤੀ ਸੁਹਿਰਦ ਯਤਨ ਆਰੰਭ ਕਰਨੇ ਹੋਣਗੇ।
ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਧਰਮ ਪ੍ਰਚਾਰ ਲਹਿਰ ਨੂੰ ਦੇਸ਼ ਵਿਆਪੀ ਬਣਾ ਰਹੀ ਹੈ, ਉਥੇ ਵਾਤਾਵਰਣ ਲਹਿਰ ਨੂੰ ਉਤਸ਼ਾਹਿਤ ਕਰੇਗੀ। ਉਨ•ਾਂ ਕਿਹਾ ਕਿ ਭਾਵੇਂ ਵਾਤਾਵਰਣ ਪ੍ਰੇਮੀਆਂ ਵੱਲੋਂ ਸਮੇਂ-ਸਮੇਂ ‘ਤੇ ਸ਼ੁੱਧ ਵਾਤਾਵਰਣ ਬਣਾਉਣ ਦਾ ਹੋਕਾ ਦਿੱਤਾ ਜਾਂਦਾ, ਪ੍ਰੰਤੂ ਅੱਜ ਰੁੱਖਾਂ ਨੂੰ ਵੱਡੀ ਗਿਣਤੀ ‘ਚ ਲਗਾਉਣਾ ਵੀ ਸਮੇਂ ਦੀ ਜ਼ਰੂਰਤ ਹੈ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਵਾਤਾਵਰਣ ਦਿਵਸ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਕੀਤੀ ਗਈ ਸੀ ਅਤੇ ਦੂਜੇ ਪੜਾਅ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੋਤੀ ਬਾਗ ਸਾਹਿਬ ਵਿਖੇ 20 ਜੁਲਾਈ ਤੋਂ ਆਰੰਭ ਹੋਵੇਗੀ। ਉਹਨਾ ਕਿਹਾ ਕਿ ਸ੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸਾਲ 2019 ਤਕ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਡਾ ਯੋਗਦਾਨ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਾਤਾਵਰਣ ਦਿਵਸ ਤਹਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੱਠ ਕਨਾਲ ਜ਼ਮੀਨ ਤਿਆਰ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਤਿਹਾਸ ਨਾਲ ਸਬੰਧਤ ਅੰਬ, ਰੀਠਾ, ਟਾਹਲੀ, ਬੇਰੀ, ਕਰੀਰ, ਜ਼ਾਮਨ, ਕਿੱਕਰ, ਬੋਹੜ, ਬਰੋਟਾ, ਜੰਡ, ਨਿੰਮ, ਪਿੱਪਲ, ਗਰਨਾ ਆਦਿ ਦੇ ਬੂਟੇ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਵਾਤਾਵਰਣ ਨਾਲ ਸਾਂਝ ਪਾਉਣ ਵਾਲਿਆਂ ਨੂੰ ਇਹ ਬੂਟੇ ਪ੍ਰਸ਼ਾਦ ਦੇ ਤੌਰ ‘ਤੇ ਵੰਡੇ ਵੀ ਜਾਣਗੇ। ਉਨ•ਾਂ ਕਿਹਾ ਕਿ ਵਾਤਾਵਰਣ ਦਿਵਸ ਨੂੰ ਸਕੂਲਾਂ, ਕਾਲਜਾਂ ਤੇ ਗੁਰਦੁਆਰਿਆਂ ‘ਚ ਵੀ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ।

Leave a Reply

Your email address will not be published. Required fields are marked *