ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਰੈਲੀ ਦੀ ਚਿਤਾਵਨੀ
ਪਟਿਆਲਾ 13 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਰਕਲਾਂ ਵੱਲੋ ਹੈਡ ਆਫਿਸ ਵਿਖੇ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਗੁਰਚਰਨ ਸਿੰਘ, ਜਗਤਾਰ ਸਿੰਘ ਰਤੋ ਨੇ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਜੀਤ ਸਿੰਘ ਬਠੋਈ ਨੇ ਦਸਿਆ ਕਿ ਜਲ ਵਿਭਾਗ ਵਿਚ ਇਨਲਿਸਟਮੈਂਟ ਰਾਹੀ ਲੰਮੇ ਸਮੇ ਤੋ ਕੰਮ ਕਰਦੇ ਕਾਮਿਆਂ ਨੂੰ ਜਿਥੇ ਪਿਛਲੀ ਪੰਜਾਬ ਸਰਕਾਰ ਨੇ ਪੱਕਾ ਕਰਨ ਲਈ ਕਹਿ ਦਿੱਤਾ ਸੀ, ਪਰ ਹੁਣ ਮੌਜੂਦਾ ਸਰਕਾਰ ਇਸ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਵਰਕਰਾਂ ਨੂੰ ਨੌਕਰੀ ਤੋ ਕੱਢਣ ਦੇ ਰਾਹ ‘ਤੇ ਹੈ। ਧਰਨੇ ਵਿਚ ਮੌਜੂਦ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਕੱਢੇ ਹੋਏ ਵਰਕਰ ਬਹਾਲ ਨਾ ਕੀਤੇ ਤੇ ਇਨਲਿਸਟਮੈਂਟ ਨੀਤੀ ਨੂੰ ਰੱਦ ਕਰਕੇ ਵਿਭਾਗ ਵਿਚ ਵਰਕਰਾਂ ਨੂੰ ਪੱਕਾ ਨਾ ਕੀਤਾ ਤਾਂ 2 ਅਗਸਤ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਹੈਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਧਰਨੇ ਵਿਚ ਜਸਵੀਰ ਸਿੰਘ, ਨਰਿੰਦਰ ਸਿੰਘ, ਰਮੇਸ਼, ਸੁੱਖਾ ਸਿੰਘ, ਹਰਪ੍ਰੀਤ, ਪ੍ਰਵੀਨ, ਪਰਵਿੰਦਰ ਅਤੇ ਲਵਿਸ਼ ਓਬਰਾਏ ਆਦਿ ਹਾਜ਼ਰ ਸਨ।

