ਪੰਜਾਬ

ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟਿਆ ਬੈਂਕ

ਅੰਮ੍ਰਿਤਸਰ, 13 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਨੈਸ਼ਨਲ ਬੈਂਕ ਦੀ ਮਹਿਲਾ ਬੈਂਕ ਬ੍ਰਾਂਚ ਨੂੰ ਅੱਜ ਦੋ ਹਥਿਆਰਬੰਦ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ। ਲੁੱਟ ਦੀ ਵਾਰਦਾਤ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਤੋਂ ਕੁਝ ਦੇਰ ਪਹਿਲਾਂ ਹੀ ਬੈਂਕ ਵਿੱਚੋਂ ਸਾਰਾ ਕੈਸ਼ ਜਾ ਚੁੱਕਾ ਸੀ। ਬੈਂਕ ਵਿੱਚ ਕਰੀਬ 66,000 ਰੁਪਏ ਹੀ ਸਨ ਜੋ ਲੁਟੇਰੇ ਲੈ ਕੇ ਫਰਾਰ ਹੋ ਗਏ।

Leave a Reply

Your email address will not be published. Required fields are marked *