ਬਲਵੰਤ ਸਿੰਘ ਸ਼ਾਹਪੁਰ ਪੰਜਾਬ ਦੀ ਰਾਜਨੀਤੀ ਵਿਚ ਹਮੇਸ਼ਾ ਯਾਦ ਕੀਤੇ ਜਾਂਦੇ ਰਹਿਣਗੇ : ਰੱਖੜਾ, ਰਾਜੂ ਖੰਨਾ
ਅਮਲੋਹ, 15 ਜੁਲਾਈ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਸਾਬਕਾ ਵਿਧਾਇਕ ਬਲਵੰਤ ਸਿੰਘ ਸ਼ਾਹਪੁਰ ਦਾ ਸ਼ਰਧਾਂਜਲੀ ਸਮਾਗਮ ਦਾਣਾ ਮੰਡੀ ਭਾਦਸੋਂ ਵਿਖੇ ਹੋਇਆ ਜਿਸ ਵਿਚ ਸ਼ਾਹਪੁਰ ਦੇ ਸਨੇਹੀ ਵੱਡੀ ਗਿਣਤੀ ਵਿਚ ਇਸ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਜਿਨ੍ਹਾਂ ਵੱਲੋਂ ਆਪਣੇ ਮਹਿਬੂਬ ਨੇਤਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਵੱਖ ਵੱਖ ਬੁਲਾਰਿਆਂ ਵੱਲੋਂ ਜਿਥੇ ਬਲਵੰਤ ਸਿੰਘ ਸ਼ਾਹਪੁਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਨਿਭਾਈਆਂ ਗਈਆਂ ਸੇਵਾਵਾਂ ਦਾ ਜਿਕਰ ਕੀਤਾ ਉਥੇ ਸ਼ਾਹਪੁਰ ਨੂੰ ਇੱਕ ਦਮਦਾਰ ਆਗੂ ਵੀ ਦੱਸਿਆ। ਬੁਲਾਰਿਆਂ ਨੇ ਕਿਹਾ ਕਿ ਬਲਵੰਤ ਸਿੰਘ ਸ਼ਾਹਪੁਰ ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜ਼ਦੀਕੀਆਂ ਵਿਚੋਂ ਸਨ ਜਿਨ੍ਹਾਂ ਦੀ ਬਦੌਲਤ ਸ਼ਾਹਪੁਰ ਹਲਕਾ ਅਮਲੋਹ ਤੋਂ ਵਿਧਾਇਕ ਬਣ ਕੇ ਰਾਜਨੀਤੀ ਦੀ ਸਿਖਰ ਤੇ ਪੁੱਜੇ। ਜਿਨ੍ਹਾਂ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਸਦਕਾ ਹਲਕਾ ਅਮਲੋਹ ਅੰਦਰ ਵੱਡੀ ਪੱਧਰ ਤੇ ਵਿਕਾਸ ਕਰਵਾਇਆ ਗਿਆ। ਜਿਨ੍ਹਾਂ ਨੂੰ ਹਲਕਾ ਅਮਲੋਹ ਹੀ ਨਹੀਂ ਸਮੁੱਚੇ ਪੰਜਾਬ ਵਿਚ ਯਾਦ ਕੀਤਾ ਜਾਂਦਾ ਰਹੇਗਾ।
ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਦੀਦਾਰ ਸਿੰਘ ਭੱਟੀ, ਦਰਬਾਰਾ ਸਿੰਘ ਗੁਰੂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਰਫੋਂ ਬਲਵੰਤ ਸਿੰਘ ਸ਼ਾਹਪੁਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਕਮਲਜੀਤ ਸਿੰਘ ਨੂੰ ਦਸਤਾਰ ਵੀ ਭੇਂਟ ਕੀਤੀ ਗਈ। ਅੱਜ ਦੇ ਇਸ ਸ਼ਰਧਾਂਜਲੀ ਸਮਾਗਮ ਨੂੰ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸੇਵਾ ਸਿੰਘ ਸੇਖਵਾਂ, ਪਰਮਿੰਦਰ ਸਿੰਘ ਢੀਂਡਸਾ, ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਿੰਦਰਪਾਲ ਸਿੰਘ ਚੰਦੁਮਾਜਰਾ, ਹਰੀ ਸਿੰਘ ਐਮ.ਡੀ. ਪ੍ਰੀਤ ਕੰਬਾਇਨ, ਕਰਨੈਲ ਸਿੰਘ ਪੰਜੋਲੀ, ਰਣਧੀਰ ਸਿੰਘ ਰੱਖੜਾ,ਹਲਕਾ ਨਾਭਾ ਦੇ ਇੰਚਾਰਜ਼ ਕਬੀਰ ਦਾਸ, ਰਣਜੀਤ ਸਿੰਘ ਲਿਬੜਾ, ਉਘੇ ਗਾਇਕ ਹਰਭਜਨ ਮਾਨ, ਸਵਰਨ ਸਿੰਘ ਚਰਨਾਰਥਲ, ਮੱਖਣ ਸਿੰਘ ਲਾਲਕਾ, ਨੇ ਸੰਬੋਧਨ ਕੀਤਾ। ਇਸ ਸ਼ਰਧਾਂਜਲੀ ਸਮਾਗਮ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸ਼ੌਕ ਸੰਦੇਸ਼ ਪੜਿਆ ਗਿਆ ਉਥੇ ਵੱਖ ਵੱਖ ਰਾਜਨਿਤਿਕ, ਸਮਾਜ ਸੇਵੀ, ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਵੀ ਸ਼ੌਕ ਸੰਦੇਸ਼ ਆਏ

