ਪੰਜਾਬ

ਲੁਧਿਆਣਾ ਦੇ ਮ੍ਰਿਤਕ ਪਾਦਰੀ ਦੀ ਵਿਧਵਾ ਨੂੰ ਪੰਜ ਲੱਖ ਰੁਪਏ ਅਤੇ ਪੁੱਤਰ ਨੂੰ ਪੁਲਿਸ ਵਿਚ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 16 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਇਕ ਸਥਾਨਕ ਚਰਚ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਮਾਰੇ ਗਏ ਪਾਦਰੀ ਦੀ ਵਿਧਵਾ ਨੂੰ ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਉਸ ਦੇ ਪੁੱਤਰ ਨੂੰ ਪੁਲਿਸ ਵਿਭਾਗ ਵਿਚ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮੋਟਰ ਸਾਇਕਲ ਸਵਾਰ ਹਮਲਾਵਰਾਂ ਵੱਲੋਂ ਮਾਰੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਫੋਨ ‘ਤੇ ਦੁੱਖ ਸਾਂਝਾ ਕੀਤਾ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦਾ ਭਰੋਸਾ ਦਵਾਇਆ।
ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਅਜਿਹੀਆਂ ਘਟਨਾਵਾਂ ਰਾਹੀਂ ਸੂਬੇ ਵਿਚ ਫਿਰਕਾਪ੍ਰਸਤੀ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਹੀਆਂ ਫਿਰਕਾਪ੍ਰਸਤ ਸ਼ਕਤੀਆਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਸੁਲਤਾਨ ਮਸੀਹ ਦੀ ਵਿਧਵਾ ਸਰਬਜੀਤ ਕੌਰ ਨੂੰ ਉਸ ਦੇ ਪਤੀ ਦੀ ਮੌਤ ਕਾਰਨ ਹਰ ਸੰਭਵ ਸਰਕਾਰੀ ਮਦਦ ਦੇਣ ਦਾ ਭਰੋਸਾ ਦਵਾਇਆ ਹੈ। ਉਨ੍ਹਾਂ ਨੇ ਸਰਬਜੀਤ ਕੌਰ ਨੂੰ ਦੱਸਿਆ ਕਿ ਉਸ ਦੇ 18 ਸਾਲ ਦੇ ਪੁੱਤਰ ਅਲੀਸ਼ਾ ਨੂੰ ਪੁਲਿਸ ਵਿਭਾਗ ਵਿਚ ਨੌਕਰੀ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਸਰਬਜੀਤ ਕੌਰ ਨੂੰ ਇਹ ਵੀ ਦੱਸਿਆ ਕਿ ਉਸ ਦੇ ਪਤੀ ਦੇ ਹੱÎਤਿਆਰਿਆਂ ਨੂੰ ਪੁਲਿਸ ਵੱਲੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ।

Leave a Reply

Your email address will not be published. Required fields are marked *