ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕੈਂਪਸ ਫਾਰ ਰਿਸਰਚ ਐਂਡ ਐਡਵਾਂਸਡ ਸਟੱਡੀਜ਼ ਦਾ ਉਦਘਾਟਨ

ਪਟਿਆਲਾ 18 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) : ਖ਼ਾਲਸਾ ਕਾਲਜ ਪਟਿਆਲਾ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕੈਂਪਸ ਫਾਰ ਰਿਸਰਚ ਐਂਡ ਐਡਵਾਂਸਡ ਸਟੱਡੀਜ਼, ਧਬਲਾਨ ਦੀ ਉਸਾਰੀ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ ਸ. ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਪੰਜਾਬ ਸਰਕਾਰ ਵਿਸ਼ੇਸ਼ ਮਹਿਮਾਨ ਤੇ ਤੌਰ ‘ਤੇ ਪਹੁੰਚੇ।

ਸਮਾਰੋਹ ਦੇ ਸ਼ੁਰੂਆਤ ਸਮਂੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸੰਗੀਤ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਹੁਰਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕਰਨ ਉਪਰੰਤ ਸਾਰਿਆਂ ਵੱਲੋਂ ਪ੍ਰਮਾਤਮਾ ਅੱਗੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਸੰਬੋਧਤ ਹੁੰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਠਵੇਂ ਗੁਰੂ ਸਾਹਿਬਾਨ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਾਲਜ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਤਮਾ ਪ੍ਰਮਾਤਮਾ ਦਾ ਹੀ ਅੰਸ਼ ਹੈ ਅਤੇ ਪ੍ਰਮਾਤਮਾ ਨਾਲ ਅਭੇਦ ਹੋਣ ਲਈ ਮਨੁੱਖ ਦਾ ਸਚਿਆਰ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋ. ਬਡੂੰਗਰ ਨੇ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬਾਨ ਦੁਆਰਾ ਦੱਸੇ ਮਾਰਗ ‘ਤੇ ਚਾਨਣਾ ਵੀ ਪਾਇਆ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੋਜ ਨਾਲ ਸਬੰਧਤ ਇਸ ਕੈਂਪਸ ਵਿੱਚ ਜਿਥੇ ਨਵੀਆਂ ਤਕਨੀਕਾਂ ਨਾਲ ਖੇਤੀ ਕਰਨ ਸਬੰਧੀ ਜਾਣਕਾਰੀ ਮਿਲੇਗੀ ਉਥੇ ਫੂਡ ਪ੍ਰੋਸੈਸਿੰਗ ਵਰਗੇ ਕਿੱਤਾ ਮੁੱਖੀ ਕੋਰਸ ਨਾਲ ਜੁੜ ਕੇ ਰੁਜ਼ਗਾਰ ਦੇ ਸਾਧਨ ਵੀ ਵੱਧ ਮੁਹੱਈਆ ਹੋਣਗੇ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਕਿਹਾ ਕਿ ਅੱਜ ਦਾ ਯੁੱਗ ਖੋਜ ਦਾ ਯੁੱਗ ਹੈ ਅਤੇ ਖੇਤੀ ਦੇ ਕਿੱਤੇ ਨਾਲ ਸਬੰਧਤ ਖੋਜ ਵਿਦਿਆਰਥੀਆਂ ਨੂੰ ਆਰਥਿਕ ਪੱਖੋਂ ਬਹੁਤ ਮਜ਼ਬੂਤ ਬਣਾਏਗੀ। ਉਨ੍ਹਾਂ ਨੇ ਇਹ ਉਮੀਦ ਪ੍ਰਗਟਾਈ ਕਿ ਅਜਿਹੇ ਕੈਂਪਸ ਵਿੱਚ ਪੜ੍ਹਨ ਵਾਲੇ ਖੋਜੀ ਬਿਰਤੀ ਦੇ ਮਾਲਕ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਹੋਰਾਂ ਲਈ ਵੀ ਮਾਡਲ ਬਣਨਗੇ।
ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਕਿਹਾ। ਉਨ੍ਹਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਵਿਸਵਾਸ਼ ਦਿਵਾਇਆ ਕਿ ਇਹ ਵਿਦਿਅਕ ਸੰਸਥਾ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਨਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ।
ਇਸ ਮੌਕੇ ਸ. ਇੰਦਰਮੋਹਨ ਸਿੰਘ ਬਜਾਜ, ਐਡੀਸ਼ਨਲ ਸਕੱਤਰ, ਲੋਕਲ ਗਵਰਨਿੰਗ ਕੌਂਸਲ, ਸ. ਨਿਰਮਲ ਸਿੰਘ ਹਰਿਆਉ, ਸ. ਸਤਵਿੰਦਰ ਸਿੰਘ ਟੌਹੜਾ ਅਤੇ ਇਲਾਕੇ ਦੀਆਂ ਮੁਅਜ਼ਿਜ਼ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ।
ਮੰਚ ਦਾ ਸੰਚਾਲਨ ਪ੍ਰੋ. ਜਸਪ੍ਰੀਤ ਕੌਰ ਨੇ ਕੀਤਾ। ਇਸ ਸਮਾਗਮ ਦੌਰਾਨ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *