ਦੇਸ਼-ਵਿਦੇਸ਼ਪੰਜਾਬ

1981 ‘ਚ ਜਹਾਜ਼ ਅਗਵਾ ਕਰਨ ਵਾਲੇ ਸਿੱਖ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ 20 ਜੁਲਾਈ (ਮਧੂਸਾਰ ਬਿਊਰੋ) ਦਿੱਲੀ ਦੀ ਇਕ ਅਦਾਲਤ ਨੇ ਅੱਜ ਦੋ ਸਿੱਖ ਮੁਲਜ਼ਮਾਂ ਨੂੰ ਜਮਾਨਤ ਦੇ ਦਿੱਤੀ ਹੈ, ਜੋ 1981 ‘ਚ ਲਾਹੌਰ (ਪਾਕਿਸਤਾਨ) ‘ਚ ਏਅਰ ਇੰਡੀਆ ਦੇ ਜਹਾਜ਼ ਨੂੰ ਅਗਵਾ ਕਰ ਲੈਣ ਲਈ ਦੋਸ਼ੀ ਹਨ।

ਡੀਸ਼ਨਲ ਚੀਫ ਮੈਟਰੋਪੋਲੀਟਨ ਜੱਜ ਜੋਤੀ ਕਲੇਰ ਨੇ ਜਲੰਧਰ ਦੇ ਤਜਿੰਦਰਪਾਲ ਸਿੰਘ ਅਤੇ ਚੰਡੀਗੜ੍ਹ ਨਾਲ ਸੰਬੰਧਤ ਸਤਨਾਮ ਸਿੰਘ ਨੂੰ 2 ਲੱਖ ਰੁਪਏ ਦਾ ਨਿੱਜੀ ਮੁਚਲਕਾ (ਜਮਾਨਤੀ ਰਾਸ਼ੀ) ਭਰਨ ਤੇ ਉਨੀਂ ਹੀ ਰਾਸ਼ੀ ਨਾਲ 2 ਜਮਾਨਤੀਆਂ ਤੋਂ ਜਮਾਨਤ ਕਰਵਾਉਣ ਲਈ ਕਿਹਾ। ਨਾਲ ਹੀ ਅਦਾਲਤ ਨੇ ਸੰਬੰਧਤ ਜਾਂਚ ਅਧਿਕਾਰੀ ਨੂੰ 31 ਜੁਲਾਈ ਨੂੰ ਅਗਲੀ ਸੁਣਵਾਈ ‘ਤੇ ਪੇਸ਼ ਹੋਣ ਲਈ ਕਿਹਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਪੁਲਸ ਵਲੋਂ 36 ਸਾਲ ਪੁਰਾਣੇ ਜਹਾਜ਼ ਅਗਵਾ ਮਾਮਲੇ ‘ਚ ਕੁਝ ਨਵੀਆਂ ਧਾਰਾਵਾਂ ਜੋੜ ਕੇ ਇਸ ਕੇਸ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਾਮਲੇ ‘ਚ ਮੁਲਜ਼ਮ ਤੇਜਿੰਦਰਪਾਲ ਸਿੰਘ ਵੀਰਵਾਰ ਨੂੰ ਦਿੱਲੀ ਦੇ ਪਟਿਆਲਾ ਹਾਊਸ ‘ਚ ਪੇਸ਼ ਹੋਏ, ਜਿੱਥੇ ਅਦਾਲਤ ਵਲੋਂ ਇਨ੍ਹਾਂ ਨੂੰ ਦੋ ਦਿਨਾਂ ਦੀ ਆਰਜ਼ੀ ਜਮਾਨਤ ਦੇ ਦਿੱਤੀ ਸੀ।
ਦੱਸਣਯੋਗ ਹੈ ਕਿ ਇਨ੍ਹਾਂ ਅਗਵਾਕਾਰਾਂ ਨੇ 29 ਸਤੰਬਰ 1981 ਨੂੰ ਏਅਰ ਇੰਡੀਆ ਦੀ ਨਵੀਂ ਦਿੱਲੀ-ਅੰਮ੍ਰਿਤਸਰ, ਸ਼੍ਰੀਨਗਰ ਉਡਾਨ ਨੂੰ ਅਗਵਾ ਕਰ ਲਿਆ ਸੀ ਅਤੇ ਜਹਾਜ਼ ਨੂੰ ਪਾਕਿਸਤਾਨ ਲੈ ਗਏ ਸਨ। ਅਗਵਾਕਾਰਾਂ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਨ੍ਹਾਂ ਅਗਵਾਕਾਰਾਂ ‘ਚ ਸਤਨਾਮ ਸਿੰਘ ਪਾਉਂਟਾ ਸਾਹਿਬ, ਤੇਜਿੰਦਰਪਾਲ ਸਿੰਘ, ਗਜਿੰਦਰ ਸਿੰਘ, ਜਸਬੀਰ ਸਿੰਘ ਅਤੇ ਕਰਨ ਸਿੰਘ ਸ਼ਾਮਲ ਸਨ। ਇਨ੍ਹਾਂ ਨੂੰ ਪਾਕਿਸਤਾਨ ਪੁਲਸ ਨੇ ਗ੍ਰਿਫਤਾਰ ਕਰ ਸੀ ਅਤੇ ਪਾਕਿਸਤਾਨ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜ਼ਾਂ ਭੁਗਤਾਨ ਮਗਰੋਂ ਸਤਨਾਮ ਸਿੰਘ ਅਤੇ ਤਜਿੰਦਰਪਾਲ ਸਿੰਘ ਨੂੰ ਵੱਖ-ਵੱਖ ਦੇਸ਼ਾਂ ਤੋਂ ਵਾਪਸ ਭਾਰਤ ਭੇਜ ਦਿੱਤਾ ਗਿਆ ਸੀ ਜਦੋਂਕਿ ਬਾਕੀ ਤਿੰਨ ਸਿੱਖ ਆਗੂ ਅੱਜ ਵੀ ਭਾਰਤ ਤੋਂ ਬਾਹਰ ਹਨ। ਇਸ ਮਾਮਲੇ ‘ਚ ਸਿੰਖ ਅਗਵਾਕਾਰਾਂ ਵਲੋਂ ਸੀਨੀਅਰ ਵਕੀਲ ਮੋਹਿਤ ਮਾਥੁਰ ਅਤੇ ਮਨੀਸ਼ਾ ਭੰਡਾਰੀ ਅਦਾਲਤ ‘ਚ ਪੇਸ਼ ਹੋਏ।ਦੂਜੇ ਪਾਸੇ ਅਦਾਲਤ ਨੇ ਜਾਂਚ ਅਧਿਕਾਰੀ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *