ਪਟਿਆਲਾ

ਸ਼ਿਵ ਸੈਨਾ ਹਿੰਦੁਸਤਾਨ ਨੇ ਸਮਾਜਵਾਦੀ ਪਾਰਟੀ ਦੇ ਸਾਂਸਦ ਨਰੇਸ਼ ਅਗਰਵਾਲ ਦਾ ਪੁਤਲਾ ਸਾੜਿਆ

ਹਿੰਦੂ ਦੇਵੀ-ਦੇਵਤਾਵਾਂ ਦਾ ਅਪਮਾਨ ਕਰਨ ਨਰੇਸ਼ ਅਗਰਵਾਲ ਨੂੰ ਅਗਰਵਾਲ ਸਮਾਜ ਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ
ਪਟਿਆਲਾ 23 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਪਿਛਲੇ ਦੀਨੀ ਸਮਾਜਵਾਦੀ ਪਾਰਟੀ ਦੇ ਸਾਂਸਦ ਨਰੇਸ਼ ਅਗਰਵਾਲ ਵੱਲੋਂ ਰਾਜ ਸਭਾ ਚ ਭਗਵਾਨ ਸ਼੍ਰੀ ਰਾਮ ਜੀ, ਭਗਵਾਨ ਸ਼੍ਰੀ ਵਿਸ਼ਨੂੰ ਜੀ, ਮਾਤਾ ਸੀਤਾ ਜੀ ਦੀ ਤੁਲਨਾ ਸ਼ਰਾਬ ਨਾਲ ਕਰ ਕੇ ਜੋ ਹਿੰਦੂਆਂ ਦੇ ਦੇਵੀ-ਦੇਵਤਾਵਾਂ ਦਾ ਅਪਮਾਨ ਕੀਤਾ ਗਿਆ ਹੈ।

ਉਸ ਦੀ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਕੜੇ ਸ਼ਬਦਾਂ ਚ ਨਿੰਦਾ ਕੀਤੀ ਗਈ। ਜਿਸ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਸ਼੍ਰੀ ਪਵਨ ਕੁਮਾਰ ਗੁਪਤਾ ਵੱਲੋਂ ਇਸ ਦੇ ਖ਼ਿਲਾਫ਼ ਦੇਸ਼ ਭਰ ਚ ਪ੍ਰਦਰਸ਼ਨ ਕੀਤੇ ਜਾਣ ਦੀ ਐਲਾਨ ਕੀਤਾ ਗਿਆ। ਜਿਸ ਦੇ ਚੱਲਦਿਆਂ ਹੀ ਅੱਜ ਸ਼ਿਵ ਸੈਨਾ ਆਗੂਆਂ ਵੱਲੋਂ ਪੰਜਾਬ ਚ ਲੁਧਿਆਣਾ, ਅੰਮ੍ਰਿਤਸਰ ਤੋਂ ਬਾਅਦ ਪਟਿਆਲਾ ਵਿਖੇ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼ਿਵ ਸੈਨਿਕਾਂ ਵੱਲੋਂ ਬੱਸ ਸਟੈਂਡ ਪਟਿਆਲਾ ਦੇ ਚੌਂਕ ਵਿਖੇ ਨਰੇਸ਼ ਅਗਰਵਾਲ ਦਾ ਪੁਤਲਾ ਜਲਾਇਆ ਗਿਆ। ਇਸ ਦੇ ਨਾਲ ਹੀ ਉਨ•ਾਂ ਵੱਲੋਂ ਸਮਾਜਵਾਦੀ ਪਾਰਟੀ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਹਿੰਦੁਸਤਾਨ ਵਿਦਿਆਰਥੀਆਂ ਸੈਨਾ ਦੇ ਉੱਤਰੀ ਭਾਰਤ ਦੇ ਪ੍ਰਮੁੱਖ ਰਾਜੇਸ਼ ਕੌਸ਼ਿਕ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਨਰੇਸ਼ ਅਗਰਵਾਲ ਵੱਲੋਂ ਰਾਜ ਸਭਾ ਚ ਹਿੰਦੂ ਦੇਵੀ-ਦੇਵਤਾਵਾ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਨੇ ਦੇਸ਼ ਭਰ ਦੀ ਅਗਰਵਾਲ ਧਰਮਸ਼ਾਲਾਵਾਂ ਤੋਂ ਮੰਗ ਕੀਤੀ ਗਈ ਕਿ ਇਸ ਨੂੰ ਅਗਰਵਾਲ ਸਮਾਜ ਤੋਂ ਬਾਹਰ ਕੀਤਾ ਜਾਵੇ। ਇਸ ਦੇ ਨਾਲ ਹੀ ਉਨ•ਾਂ ਹਿੰਦੂ ਸਮਾਜ ਦੇ ਸ਼ੰਕਰਾਚਾਰਿਆਂ ਤੇ ਹੋਰਨਾਂ ਹਿੰਦੂ ਸੰਤਾ ਤੋਂ ਵੀ ਮੰਗ ਕੀਤੀ ਗਈ ਕਿ ਇਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਜ਼ਿਲ•ਾ ਪ੍ਰਧਾਨ ਸ਼ਮਾਕਾਂਤ ਪਾਂਡੇ, ਹਿੰਦੁਸਤਾਨ ਵਿਦਿਆਰਥੀ ਸੈਨਾ ਦੇ ਪ੍ਰਵੀਨ ਕੁਮਾਰ, ਹਿੰਦੁਸਤਾਨ ਆਈ.ਟੀ. ਸੈੱਲ ਦੇ ਜ਼ਿਲ•ਾ ਪ੍ਰਧਾਨ ਪਵਨ ਸਡਾਨਾ ਸਮੇਤ ਵੱਡੀ ਗਿਣਤੀ ਚ ਸ਼ਿਵ ਸੈਨਾ ਆਗੂ ਹਾਜ਼ਰ ਰਹੇ।

Leave a Reply

Your email address will not be published. Required fields are marked *