ਪਟਿਆਲਾ

ਰਾਜਾ ਮਾਤਾ ਦਾ ਵਿਛੋੜਾ ਅਸਹਿ : ਪ੍ਰੋ. ਮਹਿੰਦਰਪਾਲ ਸਿੰਘ

ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਜਾ ਯਾਦਵਿੰਦਰ ਸਿੰਘ ਨਾਲ ਕੀਤਾ ਦੁੱਖ ਸਾਂਝਾ
ਪਟਿਆਲਾ 24 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਨੇ ਮਹਾਰਾਣੀ ਮਹਿੰਦਰ ਕੌਰ (ਰਾਜ ਮਾਤਾ) ਦੇ ਦੇਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਪ੍ਰੋ. ਮਹਿੰਦਰਪਾਲ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਜਾ ਯਾਦਵਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਰਾਜ ਮਾਤਾ ਦੇ ਤੁਰ ਜਾਣ ਨਾਲ ਜਿਥੇ ਸ਼ਾਹੀ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਰਾਜ ਮਾਤਾ ਸਿਆਸੀ, ਸਮਾਜਿਕ ਅਤੇ ਹੋਰਨਾਂ ਪਰਉਪਕਾਰੀ ਸਰਗਰਮੀਆਂ ਵਿਚ ਸਰਗਰਮ ਸਨ। ਉਨ੍ਹਾਂ ਸ਼ਾਹੀ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਕਿਹਾ ਕਿ ਰਾਜ ਮਾਤਾ ਦਾ ਵਿਛੋੜਾ ਅਸਹਿ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਾ ਦੇ ਤੌਰ ‘ਤੇ ਅਸੀਂ ਜ਼ਰੂਰ ਵੱਖ-ਵੱਖ ਖੜੇ ਹਾਂ, ਪ੍ਰੰਤੂ ਸ਼ਾਹੀ ਪਰਿਵਾਰ ਨਾਲ ਦੁੱਖ ਦੀ ਘੜੀ ‘ਚ ਹਮੇਸ਼ਾ ਨਾਲ ਨਾਲ ਹਾਂ। ਉਨ੍ਹਾਂ ਕਿਹਾ ਕਿ ਰਾਜਾ ਮਾਤਾ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ, ਜਿਨ੍ਹਾਂ ਦਾ ਅਸਹਿ ਵਿਛੋੜਾ ਸਾਨੂੰ ਸਾਰਿਆਂ ਨੂੰ ਸੋਗ ‘ਚ ਪਾ ਗਿਆ ਹੈ।

Leave a Reply

Your email address will not be published. Required fields are marked *