Tuesday, October 13, 2026
Latest:
ਪੰਜਾਬ

ਆਪ ‘ਨੇ ਜਿਲ੍ਹਾ ਪ੍ਰਧਾਨਾਂ, ਕਾਰਪੋਰੇਸ਼ਨਾਂ ਦੇ ਪ੍ਰਧਾਨਾਂ ਅਤੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ

ਆਉਣ ਵਾਲੇ ਦਿਨਾਂ ਵਿੱਚ ਹੋਰ ਨਾਮ ਐਲਾਨੇ ਜਾਣਗੇ – ਅਮਨ ਅਰੋੜਾ
ਚੰਡੀਗੜ੍ਹ, 26 ਜੁਲਾਈ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਆਪਣੇ ਜਿਲ੍ਹਾਂ ਪ੍ਰਧਾਨਾਂ ਅਤੇ ਬੁਲਾਰਿਆਂ ਦੇ ਨਾਂ ਐਲਾਨ ਕੀਤੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਰਾਜ ਵਿਚ ਪਾਰਟੀ ਦੇ ਪੁਨਰਗਠਨ ਦੀ ਜਿੰਮੇਵਾਰੀ ਦਿੱਤੀ ਗਈ ਹੈ, ਨੇ ਇਹ ਸੂਚੀ ਜਾਰੀ ਕੀਤੀ।

ਅਰੋੜਾ ਨੇ ਕਿਹਾ ਕਿ ਪਾਰਟੀ ਦੇ ਹਰ ਪੱਧਰ ਤੋਂ ਜਾਣਕਾਰੀ ਲਈ ਗਈ ਅਤੇ ਪਾਰਟੀ ਦੇ ਸੂਬਾ ਆਗੂਆਂ ਨਾਲ ਵਿਚਾਰ-ਚਰਚਾ ਤੋਂ ਬਾਅਦ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਹੈ। ਇਹ ਸੂਚੀ ਨੂੰ ਰਾਜ ਦੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਪੂਰਨ ਸਹਿਮਤੀ ਹੈ| ਉਨ੍ਹਾਂ ਨੇ ਕਿਹਾ ਕਿ ਆਪਣੇ ਰਾਜ ਦੇ ਵਿਆਪਕ ਦੌਰੇ ‘ਆਪ ਅਪਨੀਆ ਨਾਲ’ ਦੇ ਦੌਰਾਨ ਮੁਲਾਕਾਤਾਂ ਤੋਂ ਇਕੱਠੀ ਕੀਤੀ ਗਈ ਫੀਡਬੈਕ ਨੇ ਇਨ੍ਹਾਂ ਨਿਯੁਕਤੀਆਂ ਵਿੱਚ ਬਹੁਤ ਮਦਦ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਇਸ ਸੂਚੀ ਵਿੱਚ 22 ਜ਼ਿਲਿਆਂ ਦੇ ਪ੍ਰਧਾਨ, ਰਾਜ ਦੀਆ 6 ਕਾਰਪੋਰੇਸ਼ਨਾਂ ਦੇ ਪ੍ਰਧਾਨ ਅਤੇ 10 ਬੁਲਾਰਿਆਂ ਦੇ ਨਾਮ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਨਿਯੁਕਤੀਆਂ ਹੋਣਗੀਆਂ, ਜਿਸ ਨਾਲ ਪਾਰਟੀ ਨੂੰ ਮਜਬੂਤ ਕਰਨ ਵਿੱਚ ਹੋਰ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਅਗਲੀਆਂ ਸੂਚੀਆਂ ਵਿਚ ਵਿੰਗ ਮੁਖੀਆਂ ਅਤੇ ਜ਼ੋਨ/ਜ਼ਿਲੇ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ 8 ਲੇਅਰ ਦਾ ਸੰਗਠਨ ਬਣਾ ਰਹੀ ਹੈ ਅਤੇ ਰਾਜ, ਜ਼ੋਨ, ਜ਼ਿਲ੍ਹਾ, ਵਿਧਾਨ ਸਭਾ, ਬਲਾਕ, ਸਰਕਲ, ਪਿੰਡ/ਵਾਰਡ ਅਤੇ ਬੂਥ ਦੇ ਪੱਧਰ ‘ਤੇ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ।
ਅਰੋੜਾ ਨੇ ਕਿਹਾ ਕਿ ਕਾਰਗੁਜ਼ਾਰੀ, ਵਚਨਬੱਧਤਾ ਅਤੇ ਸਮਰਪਣ ‘ਤੇ ਆਧਾਰਿਤ ਫੀਡਬੈਕ ਇਹਨਾਂ ਨਿਯੁਕਤੀਆਂ ਦਾ ਇਕੋ-ਇਕ ਮਾਪਦੰਡ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਚ ਸੈਂਕੜੇ ਵਲੰਟੀਅਰਾਂ ਅਤੇ ਸਾਬਕਾ ਅਹੁਦੇਦਾਰ ਨੇ ਜਿਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਾਰਨ ਲਈ ਵਧੀਆ ਕੰਮ ਕੀਤਾ ਹੈ| ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਛੱਡਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦੀਨਾ ਚ ਉਨ੍ਹਾਂ ਨੂੰ ਜਿੰਮੇਦਾਰੀਆਂ ਦਿਤੀਆਂ ਜਾਣਗੀਆਂ।

Leave a Reply

Your email address will not be published. Required fields are marked *