ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਚ ਬੀ.ਸੀ ਕੈਟਾਗਿਰੀ ਦਾ ਰਾਖਵਾਂਕਰਨ 5 ਤੋਂ 10 ਪ੍ਰਤੀਸ਼ਤ ਹੋਇਆ

6 ਜੁਲਾਈ ਨੂੰ ਡੀਨ ਅਕਾਦਮਿਕ ਨੂੰ ਦਿੱਤਾ ਸੀ ਮੰਗ ਪੱਤਰ
ਪਟਿਆਲਾ 26 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੁਣ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਦਾਖਲਿਆਂ ਵਿਚ ਪਹਿਲਾਂ ਮਿਲ ਰਿਹਾ 5 ਪ੍ਰਤੀਸ਼ਤ ਲਾਭ ਹੁਣ ਪੰਜਾਬੀ ਯੂਨੀਵਰਸਿਟੀ ਨੇ ਵਧਾ ਕੇ 10 ਪ੍ਰਤੀਸ਼ਤ ਕਰ ਦਿੱਤਾ ਹੈ। ਇਹ ਸਾਰਾ ਕੁਝ ਪੰਜਾਬੀ ਯੂਨੀਵਰਸਿਟੀ ਦੇ ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਅਤੇ ਦਲਿਤ ਆਗੂ ਜਤਿੰਦਰ ਸਿੰਘ ਮੱਟੂ ਦੀਆਂ ਕੋਸ਼ਿਸ਼ਾਂ ਸਦਕਾ ਹੋਇਆ ਹੈ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਅਥਾਰਿਟੀ ਦੇ ਅਧਿਕਾਰੀ ਡਾ. ਇੰਦਰਜੀਤ ਸਿੰਘ, ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਝਰ ਅਤੇ ਕੇਂਦਰੀ ਦਾਖਿਲਾ ਸੈਲ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ ਟਿਵਾਣਾ ਦਾ ਧੰਨਵਾਦ ਕੀਤਾ। ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਿਤੀ 12/4/17 ਨੂੰ ਪੰਜਾਬ ਦੇ ਸਿੱਖਿਆ ਸੰਸਥਾਨਾਂ ਵਿਚ ਪੱਤਰ ਨੰਬਰ: 1/12/17 ਆਰ.ਸੀ 1/96 ਰਾਹੀਂ ਬੀ.ਸੀ ਕੈਟਾਗਿਰੀ ਦੇ ਵਿਦਿਆਰਥੀਆਂ ਲਈ ਦਾਖਲਿਆਂ ਵਿਚ ਮਿਲ ਰਿਹਾ ਰਾਖਵਾਂਕਰਨ 5 ਪ੍ਰਤੀਸ਼ਤ ਤੋਂ ਵਧਾ ਕੇ 10 ਪ੍ਰਤੀਸ਼ਤ ਕੀਤਾ ਗਿਆ ਸੀ। ਪੰਜਾਬ ਦੀਆਂ ਕਈ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਨਾਂ ਵਿਚ ਪੰਜਾਬ ਸਰਕਾਰ ਦਾ ਇਹ ਹੁਕਮ ਲਾਗੂ ਹੋ ਚੁੱਕਾ ਸੀ ਪਰ ਪੰਜਾਬੀ ਯੂਨੀਵਰਸਿਟੀ ਵਿਚ ਇਹ ਲਾਗੂ ਨਹੀਂ ਕੀਤਾ ਗਿਆ ਸੀ। ਪੰਜਾਬੀ ਯੂਨੀਵਰਸਿਟੀ ਵਿਚ ਚੱਲ ਰਹੇ ਦਾਖਲਿਆਂ ਦੇ ਦੌਰ ਵਿਚ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਵਿਦਿਆਰਥੀਆਂ ਅਤੇ ਕੁਝ ਵਿਦਵਾਨਾਂ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਦਾ ਇਹ ਹੁਕਮ ਲਾਗੂ ਨਾ ਕੀਤੇ ਜਾਣ ਬਾਰੇ ਸਾਨੂੰ ਦੱਸਿਆ ਜਿਸ ‘ਤੇ ਫੌਰੀ ਕਾਰਵਾਈ ਕਰਦੇ ਹੋਏ ਅਸੀਂ ਆਪਣੀ ਫੈਡਰੇਸ਼ਨ ਵਲੋਂ 6 ਜੁਲਾਈ 2017 ਨੂੰ ਡੀਨ ਅਕਾਦਮਿਕ ਮਾਮਲੇ ਡਾ. ਇੰਦਰਜੀਤ ਸਿੰਘ ਨੂੰ ਪੰਜਾਬ ਸਰਕਾਰ ਦੇ ਇੰਨਾਂ ਹੁਕਮਾਂ ਨੂੰ ਫੌਰੀ ਲਾਗੂ ਕਰਨ ਬਾਰੇ ਬੇਨਤੀ ਕੀਤੀ। ਮੰਗ ਪੱਤਰ ਵਿਚ ਯੂਨੀਵਰਸਿਟੀ ਅਥਾਰਿਟੀ ਨੂੰ ਕਿਹਾ ਗਿਆ ਸੀ ਕਿ ਜੇਕਰ ਦਾਖਲਿਆਂ ਦੇ ਚੱਲ ਰਹੇ ਸਮੇਂ ਵਿਚ ਇਹ ਵਾਧਾ ਨਾ ਕੀਤਾ ਗਿਆ ਤਾਂ ਬੀ.ਸੀ ਕੈਟਾਂਗਿਰੀ ਦੇ ਵਿਦਿਆਰਥੀਆਂ ਦਾ ਨੁਕਸਾਨ ਹੋ ਸਕਦਾ ਹੈ ਜੇਕਰ ਯੂਨੀਵਰਸਿਟੀ ਇਸਨੂੰ ਲਾਗੂ ਨਹੀਂ ਕਰਦੀ ਤਾਂ ਇਹ ਸਾਰਾ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਵਿਢਿਆ ਜਾਵੇਗਾ। ਪੰਜਾਬੀ ਯੂਨੀਵਰਸਿਟੀ ਅਥਾਰਿਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਂਦਰੀ ਦਾਖਿਲਾ ਸੈਲ ਵਲੋਂ ਮਿਤੀ 18 ਜੁਲਾਈ 2017 ਨੂੰ ਪੱਤਰ ਨੰਬਰ: 11565-640/ਸੀ.ਏ.ਸੀ ਰਾਹੀਂ ਪੰਜਾਬ ਸਰਕਾਰ ਦੇ ਹੁਕਮਾਂ ਦਾ ਤਾਮੀਲ ਕਰਦੇ ਹੋਏ ਯੂਨੀਵਰਸਿਟੀ ਅਤੇ ਇਸਦੇ ਅਧੀਨ ਕਾਲਜਾਂ ਵਿਚ ਇਹ ਵਾਧਾ ਲਾਗੂ ਕਰ ਦਿੱਤਾ ਹੈ। ਇਸ ਮੌਕੇ ਜਤਿੰਦਰ ਸਿੰਘ ਮੱਟੂ ਨੇ ਯੂਨੀਵਰਸਿਟੀ ਅਥਾਰਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਆਸ ਹੈ ਕਿ ਭਵਿੱਖ ਵਿਚ ਵੀ ਯੂਨੀਵਰਸਿਟੀ ਅਥਾਰਿਟੀ ਅਤੇ ਅਧਿਕਾਰੀ ਐਸ.ਸੀ/ਬੀ.ਸੀ ਵਰਗ ਨਾਲ ਇਨਸਾਫ ਕਰਨਗੇ। ਇਸ ਮੌਕੇ ਹਾਜਰ ਨੁਮਾਇੰਦਿਆਂ ਵਿਚ ਡਾ. ਗਿਆਨ ਸਿੰਘ, ਸ. ਬਲਬੀਰ ਸਿੰਘ, ਸਤਬੀਰ ਧਾਲੀਵਾਲ, ਰਵੀ ਕੁਮਾਰ, ਬਲਵਿੰਦਰ ਸਿੰਘ ਤੋਂ ਇਲਾਵਾ ਕਈ ਹੋਰ ਨੁਮਾਇੰਦੇ ਹਾਜਰ ਸਨ।

Leave a Reply

Your email address will not be published. Required fields are marked *