ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 26 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਲੱਖੇ ਕੇ ਬਹਿਰਾਮ ਜਿਲ੍ਹਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਇਕ ਹੌਲਦਾਰ ਜੀਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਮੁਖਤਿਆਰ ਸਿੰਘ ਵਾਸੀ ਅਵਾਨ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਦਰਜ ਇੱਕ ਕੇਸ ਦਹ ਚਲਾਣ ਅਦਾਲਤ ਵਿੱਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵਲੋਂ 3,000 ਰੁਪਏ ਦੀ ਮੰਗ ਕੀਤੀ ਗਈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਹੌਲਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *