ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਚੰਡੀਗਡ੍ਹ, 28 ਜੁਲਾਈ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਰਾਨਿਆ, ਤਹਿਸੀਲ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਵਿਖੇ ਤਾਇਨਾਤ ਬਲਵਿੰਦਰ ਸਿਘ, ਪਟਵਾਰੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸੁਖਦੇਵ ਸਿੰਘ, ਵਾਸੀ ਪਿੰਡ ਬੁਰਜ ਦੁੱਨਾ ਜਿਲਾ ਮੋਗਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵੱਲੋਂ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਦਰਜ ਕਰਨ ਦੇ ਇਵਜ ਵਿਚ 5,000 ਰੁਪਏ ਦੀ ਮੰਗੇ ਜਾ ਰਹੇ ਹਨ।
ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਵਲੋਂ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਫਿਰੋਜਰਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

