ਭਾਜਪਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸ਼ਾਹੀ ਪਰਿਵਾਰ ਨਾਲ ਕੀਤਾ ਦੁਖ ਸਾਂਝਾ
ਪਟਿਆਲਾ, 28 ਜੁਲਾਈ (ਮਧੂਸਾਰ ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਇੰਚਾਰਜ ਸ੍ਰੀ ਅਵਿਨਾਸ਼ ਰਾਏ ਖੰਨਾ ਅੱਜ ਮੋਤੀ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲੇ ਅਤੇ ਰਾਜਮਾਤਾ ਮਹਿੰਦਰ ਕੌਰ ਦੇ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਸ੍ਰੀ ਖੰਨਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ੍ਰੀ ਖੰਨਾ ਨੇ ਦੁਖ ਪ੍ਰਗਟ ਕਰਦਿਆਂ ਆਖਿਆ ਕਿ ਰਾਜਮਾਤਾ ਮਹਿੰਦਰ ਕੌਰ ਦੇ ਜਾਣ ਨਾਲ ਸ਼ਾਹੀ ਪਰਿਵਾਰ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਉਨ੍ਹਾਂ ਨੇ ਇਕ ਸਿਆਸਤਦਾਨ ਤੇ ਸਮਾਜ ਸੇਵਿਕਾ ਨੂੰ ਖੋਹ ਦਿੱਤਾ ਹੈ। ਇਸ ਮੌਕੇ ਸ੍ਰੀ ਖੰਨਾ ਨੇ ਆਖਿਆ ਕਿ ਰਾਜਮਾਤਾ ਮਹਿੰਦਰ ਕੌਰ ਵਲੋਂ ਸਿਆਸਤ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ ਕਿਉਂਕਿ ਉਨ੍ਹਾਂ ਨੇ ਇਸ ਖਿੱਤੇ ਵਿਚ ਆਪਣੀ ਅਮਿੱਟ ਪੈੜ ਛੱਡੀ ਹੈ।
ਅਖ਼ੀਰ ਵਿਚ ਸ੍ਰੀ ਖੰਨਾ ਅਤੇ ਉਨ੍ਹਾਂ ਨਾਲ ਆਏ ਹੋਰਨਾਂ ਭਾਜਪਾ ਆਗੂਆਂ ਨੇ ਅਰਦਾਸ ਕੀਤੀ ਉਹ ਰਾਜਮਾਤਾ ਮਹਿੰਦਰ ਕੌਰ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਤੇ ਜੰਮੂ ਕਸ਼ਮੀਰ ਤੇ ਰਾਜਸਥਾਨਦੇ ਇੰਚਾਰਜ
ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ, ਅਮਨਦੀਪ ਸਿੰਘ ਪੂਨੀਆ ਸੂਬਾ ਸਕੱਤਰ ਭਾਜਪਾ, ਸੁਰਿੰਦਰ ਸਿੰਘ ਧੂਰੀ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸਤਵੰਤ ਸਿੰਘ ਪੂੰਨੀਆ, ਕੇ.ਕੇ. ਜੁਨੇਜਾ, ਰਮਨਦੀਪ ਸਿੰਘ ਭੀਲੋਵਾਲ ਵੀ ਹਾਜ਼ਰ ਸਨ।

