ਸਾਬਕਾ ਕੌਂਸਲਰ ਕੁਲਵੰਤ ਸਿੰਘ ਬਾਜਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਲਈ ਵਚਨਬਧ : ਰੱਖੜਾ
ਪਟਿਆਲਾ, 28 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਤੇ ਮੈਂਬਰ ਤੇ ਸਾਬਕਾ ਸੀਨੀਅਰ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਚਨਬਧ ਹੈ ਅਤੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸਮੇਂ ਉਨ੍ਹਾਂ ਨਾਲ ਖੜ੍ਹੇਗਾ।
ਰੱਖੜਾ ਪਟਿਆਲਾ ਦੇ ਸਾਬਕਾ ਸੀਨੀਅਰ ਕੌਂਸਲਰ ਕੁਲਵੰਤ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਨ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਰਾਜੂ ਖੰਨਾ ਹਲਕਾ ਇੰਚਾਰਜ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਰਣਧੀਰ ਸਿੰਘ ਰੱਖੜਾ ਪ੍ਰਧਾਨ, ਇੰਦਰਮੋਹਨ ਸਿੰਘ ਬਜਾਜ ਪ੍ਰਧਾਨ, ਸੁਰਜੀਤ ਸਿੰਘ ਕੋਹਲੀ ਪ੍ਰਧਾਨ, ਚੇਅਰਮੈਨ ਸੁਰਿੰਦਰ ਸਿੰਘ ਪਹਿਲਵਾਨ, ਮੇਅਰ ਅਮਰਿੰਦਰ ਸਿੰਘ ਬਜਾਜ ਵੀ ਪੁੱਜੇ ਹੋਏ ਸਨ। ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸਾਬਕਾ ਕੌਂਸਲਰ ਕੁਲਵੰਤ ਸਿੰਘ ਬਾਜਵਾ ਦਾ ਪਟਿਆਲਾ ਵਿਚ ਵੱਡਾ ਜਨ-ਆਧਾਰ ਹੈ ਤੇ ਸ਼੍ਰੋਮਣੀ ਅਕਾਲੀ ਦਲ ਕੁਲਵੰਤ ਸਿੰਘ ਬਾਜਵਾ ਅਤੇ ਇਨ੍ਹਾਂ ਦੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦੇਵੇਗਾ। ਉਨ੍ਹਾਂ ਆਖਿਆ ਕਿ ਸ. ਬਾਜਵਾ ਦੀਆਂ ਸਾਰੀਆਂ ਨਾਰਾਜ਼ਗੀਆਂ ਦੂਰ ਕਰ ਦਿੱਤੀਆਂ ਗਈਆਂ ਹਨ।
ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਵਟੋਰਨ ਲਈ ਜੋ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਸਹੂਲਤਾਂ ਦੇ ਵਾਅਦੇ ਕੀਤੇ ਸਨ ਉਹ ਝੂਠ ਦਾ ਪੁਲੰਦਾ ਬਣ ਕੇ ਰਹਿ ਗਏ ਹਨ। ਨੌਜਵਾਨਾਂ ਨੂੰ ਮੋਬਾਈਲ ਫੋਨ ਅਤੇ ਰੁਜ਼ਗਾਰ ਦੇਣਾ ਤਾਂ ਦੂਰ ਦੀ ਗੱਲ ਜੋ ਅਕਾਲੀ ਭਾਜਪਾ ਸਰਕਾਰ ਸਮੇਂ ਵੱਖ ਵੱਖ ਵਿਭਾਗਾਂ ਵਿੱਚ ਜੋ ਨੌਜਵਾਨ ਕੱਚੇ ਤੌਰ ‘ਤੇ ਨੌਕਰੀਆਂ ਕਰ ਰਹੇ ਸਨ, ਉਨ੍ਹਾਂ ਨੂੰ ਵੀ ਸਰਕਾਰ ਬਣਦੇ ਹੀ ਫਾਰਗ ਕਰ ਦਿੱਤਾ, ਜਿਸ ਨਾਲ ਨੌਜਵਾਨੀ ਦਾ ਘਾਣ ਹੋਇਆ ਹੈ, ਜਿਸ ਤੋਂ ਸਾਫ ਝਲਕਦਾ ਹੈ ਕਿ ਇਹ ਸਰਕਾਰ ਰੁਜ਼ਗਾਰ ਨਹੀਂ ਬੇਰੁਜ਼ਗਾਰੀ ਚਾਹੁੰਦੀ ਹੈ। ਇਸ ਮੌਕੇ ਕਂੌਸਲਰ ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿਘ ਵਿਰਕ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਬਠਲਾ, ਸ੍ਰੀ ਧੰਜੂ, ਸ਼ਿਵਰਾਜ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਐਡਵੋਕੇਟ ਮਨਵੀਰ ਵਿਰਕ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜ਼ਰ ਸਨ।

