ਪੰਜਾਬ

ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਰਿਟੇਲ ਵਿੰਗ ਨੇ ਨਸ਼ਿਆਂ ਦੇ ਮਾੜੇ ਬਾਰੇ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਰਿਟੇਲ ਵਿੰਗ ਵਲੋਂ ਜਨਰਲ ਬਾਡੀ ਮੀਟਿੰਗ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਸੰਬੰਧੀ ਵਿਸ਼ੇਸ਼ ਸੈਮੀਨਾਰ ਪ੍ਰਧਾਨ ਸੰਜੀਵ ਭਾਟੀਆ, ਜਨਰਲ ਸਕੱਤਰ ਪ੍ਰਦੀਪ ਭਾਟੀਆ ਅਤੇ ਫਾਇਨਾਂਸ ਸੈਕਟਰੀ ਸੰਜੀਵ ਜੈਨ ਦੀ ਅਗਵਾਈ ਵਿਚ ਕਰਵਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਨ ਜਦਕਿ ਵਿਸ਼ੇਸ਼ ਮਹਿਮਾਨ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ, ਫਾਰਮੈਸੀ ਕੌਂਸਲ ਪੰਜਾਬ ਦੇ ਚੇਅਰਮੈਨ ਸੁਰਿੰਦਰ ਸ਼ਰਮਾ, ਪੀ. ਸੀ. ਏ. ਪੰਜਾਬ ਦੇ ਜਨਰਲ ਸਕੱਤਰ ਸੁਰਿੰਦਰ ਦੁੱਗਲ, ਹੋਲਸੈਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਸੋਹੀ, ਚੇਅਰਮੈਨ ਅਨੂਪ ਬਿੱਟਾ ਅਤੇ ਜਨਰਲ ਸਕੱਤਰ ਰਾਜੀਵ ਕਪੂਰ ਸਨ। ਇਸ ਮੌਕੇ ਸੀ. ਏ. ਵਿਨਮਰ ਗੁਪਤਾ ਨੇ ਜੀ. ਐਸ. ਟੀ. ਦੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਤੋਂ ਹੋਣ ਵਾਲੀਆਂ ਪ੍ਰੇਸ਼ਾਨੀਆ ਦੇ ਹਲ ਬਾਰੇ ਦਸਿਆ। ਇਸ ਮੌਕੇ ਸਾਰੇ ਕੈਮਿਸਟਾਂ ਨੇ ਇਕਜੁਟ ਹੋ ਕੇ ਕਿਹਾ ਕਿ ਕੋਈ ਵੀ ਰਿਟੇਲਰ ਕੋਈ ਵੀ ਨਸ਼ੇ ਸੰਬੰਧਿਤ ਦਵਾਈ ਨਹੀਂ ਵੇਚੇਗਾ। ਇਸ ਮੌਕੇ ਅੰਮ੍ਰਿਤਸਰ ਦੇ ਉਘੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਨੇ ਨਸ਼ਿਆਂ ਦੇ ਬੁਰੇ ਪ੍ਰਭਾਵ ਸੰਬੰਧੀ ਰੋਸ਼ਨੀ ਪਾਉਂਦਿਆਂ ਕਿਹਾ ਕਿ ਨਸ਼ੇ ਜਿੱਥੇ ਸ਼ਰੀਰ ਨੂੰ ਤਬਾਹ ਕਰ ਦਿੰਦੇ ਹਨ ਉਥੇ ਹੀ ਸਮਾਜ ਵਿਚ ਆਦਮੀ ਦੀ ਇੱਜ਼ਤ ਨੂੰ ਵੀ ਮਿੱਟੀ ਵਿਚ ਮਿਲਾ ਦਿੰਦੇ ਹਨ। ਉਨਾਂ ਕਿਹਾ ਕਿ ਨਸ਼ਿਆਂ ਦੇ ਬੁਰੇ ਪ੍ਰਭਾਵ ਹੌਲੀ- ਹੌਲੀ ਸਾਹਮਣੇ ਆਉਂਦੇ ਹਨ। ਇਹ ਸ਼ਰੀਰ ਨੂੰ ਅੰਦਰੋ ਅੰਦਰ ਖੋਖਲਾ ਕਰ ਦਿੰਦੇ ਹਨ। ਉਨਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੀ ਲੋੜ ਹੈ। ਸਮਾਜ ਸੇਵੀ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਸਹੀ ਗਾਈਡੈਂਸ ਦੇਣੀ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਸੰਜੀਵ ਭਾਟੀਆ ਅਤੇ ਮੈਬਰਾਂ ਵਲੋਂ ਆਏ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਵਲੋਂ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ ਰਜੇਸ਼ ਸੋਹੀ, ਅਨੂਪ ਬਿੱਟਾ, ਰਾਜੀਵ ਕਪੂਰ, ਮਨੋਜ ਜੈਨ, ਹਰਜਿੰਦਰਪਾਲ ਸਿੰਘ ਗਗਨ, ਰਣਬੀਰ ਸਿੰਘ ਰਾਣਾ, ਅਮਰਦੀਪ ਸਿੰਘ, ਬਲਵਿੰਦਰ ਸਿੰਘ, ਪਿੰਕੀ ਬਦਰੀਨਾਥ, ਲਖਨਪਾਲ, ਰਾਮ ਪਵਾਰ, ਅਰਵਿੰਦ ਸ਼ਰਮਾ, ਗਗਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *