ਪੰਜਾਬ

ਅਮਲੋਹ ਸ਼ਹਿਰ ਦਾ ਵਿਕਾਸ ਹੀ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਏਜੰਡਾ : ਰਾਜੂ ਖੰਨਾ

ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਹੱਦ ਤੱਕ ਜਾ ਸਕਦੈ
ਅਮਲੋਹ, 30 ਜੁਲਾਈ (ਮਧੂਸਾਰ ਬਿਊਰੋ) ਸ਼੍ਰੌਮਣੀ ਅਕਾਲੀ ਦਲ ਅਮਲੋਹ ਸ਼ਹਿਰੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਜਿਥੇ ਸ਼ਹਿਰ ਦੇ ਕਾਂਗਰਸ ਸਰਕਾਰ ਵੱਲੋਂ ਰੋਕੇ ਗਏ ਵਿਕਾਸ ਕਾਰਜਾਂ ਤੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਸ਼ਹਿਰ ਅੰਦਰ ਸ਼੍ਰੌਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਵੀ ਖੁਲ ਕੇ ਵਿਚਾਰਾਂ ਕੀਤੀਆਂ ਗਈਆਂ ਇਸ ਮੀਟਿੰਗ ਨੂੰ ਜੱਥੇਦਾਰ ਕਰਮਜੀਤ ਸਿੰਘ ਭਗੜਾਣਾ, ਸਾਬਕਾ ਡਾਇਰੈਕਟਰ ਰੋਸ਼ਨ ਲਾਲ ਸੂਦ, ਜੱਥੇਦਾਰ ਮਾਨ ਸਿੰਘ ਬੈਣਾ, ਸੀਨੀ ਆਗੂ ਜਗਦੀਸ਼ ਸਿੰਘ ਰਾਣਾ, ਕੌਂਸਲਰ ਬਲਦੇਵ ਸੇਢਾ, ਕੌਂਸਲਰ ਸੋਹਣ ਸਿੰਘ, ਸੁਰਜਨ ਸਿੰਘ ਮਹਿਮੀ, ਸੁਰਿੰਦਰ ਸਿੰਘ ਜੇ.ਈ. ਤੇ ਡਾ. ਅਰਜਨ ਸਿੰਘ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿਚ ਅਮਲੋਹ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਸੀ ਪਰ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਅਮਲੋਹ ਸ਼ਹਿਰ ਦੇ ਵਿਕਾਸ ਲਈ ਆਏ ਪੈਸਿਆਂ ਤੇ ਰੋਕ ਲਗਾ ਕੇ ਸ਼ਹਿਰ ਵਾਸੀਆਂ ਨਾਲ ਵੱਡਾ ਧੋਖਾ ਕੀਤਾ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਹਿਣ ਨਹੀਂ ਕਰੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੱਡੀ ਰਾਸ਼ੀ ਸ਼ਹਿਰ ਦੇ ਵਿਕਾਸ ਲਈ ਦਿੱਤੀ ਸੀ ਉਸਨੂੰ ਰੋਕਣ ਦਾ ਕਾਂਗਰਸ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਜੇਕਰ ਉਹ ਸ਼ਹਿਰ ਦਾ ਵਿਕਾਸ ਕਰਵਾਉਣਾ ਚਾਹੁੰਦੀ ਹੈ ਤਾਂ
ਉਹ ਸ਼ਹਿਰ ਲਈ ਅਕਾਲੀ ਦਲ ਤੋਂ ਵਧ ਕੇ ਵੱਡਾ ਪੈਕੇਜ ਅਮਲੋਹ ਨੂੰ ਦੇਵੇ ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਕਾਰਜ ਜਲਦ ਸ਼ੁਰੂ ਕਰਵਾਉਣ ਲਈ ਸ਼ਹਿਰ ਦੇ ਪ੍ਰਮੁੱਖ ਆਗੂਆਂ ਅਤੇ ਕੌਂਸਲਰਾਂ ਨੂੰ ਨਾਲ ਲੈ ਕੇ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਦਿੱਤਾ ਗਿਆ ਹੈ ਤਾਂ ਜੋ ਰੁਕੀ ਰਾਸ਼ੀ ਜਲਦ ਜਾਰੀ ਹੋ ਸਕੇ। ਜੇਕਰ ਸਰਕਾਰ ਵੱਲੋਂ ਅਮਲੋਹ ਸ਼ਹਿਰ ਦੇ ਵਿਕਾਸ ਦੀ ਰੋਕੀ ਗਈ ਰਾਸ਼ੀ ਜਲਦ ਜਾਰੀ ਨਾ ਕੀਤੀ ਗਈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਆਗੂਆਂ, ਸ਼ਹਿਰ ਦੇ ਪਤਵੰਤਿਆਂ ਅਤੇ ਕੌਂਸਲਰਾਂ ਨੂੰ ਨਾਲ ਲੈ ਕੇ ਪ੍ਰਸ਼ਾਸ਼ਨ ਅਤੇ ਕਾਂਗਰਸ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਅਮਲੋਹ ਸ਼ਹਿਰ ਅੰਦਰ ਛੇੜਨਗੇ ਜਿਸ ਦੀ ਜਿੰਮੇਵਾਰੀ ਸਿੱਧੇ ਤੌਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰ ਦੀ ਹੋਵੇਗੀ। ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਏਜੰਡਾ ਅਮਲੋਹ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣਾ ਹੈ ਜਿਸ ਲਈ ਚਾਹੇ ਉਨ੍ਹਾਂ ਨੂੰ ਕਿਸੇ ਵੀ ਹੱਦ ਤੱਕ ਗੁਜ਼ਰਨਾ ਕਿਉਂ ਨਾ ਪਵੇ। ਅੱਜ ਦੀ ਇਸ ਮੀਟਿੰਗ ਵਿਚ ਡਾ. ਰਘੁਬੀਰ ਸ਼ੁਕਲਾ, ਨਗਰ ਕੌਂਸਲ ਦੇ ਪ੍ਰਧਾਨ ਵਿੱਕੀ ਮਿੱਤਲ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਕੌਂਸਲਰ ਜਗਤਾਰ ਸਿੰਘ ਜੱਗਾ, ਰਾਕੇਸ਼ ਸ਼ਾਹੀ, ਬਲਦੇਵ ਸੇਢਾ, ਰੇਖਾ ਰਾਣੀ ਬੈਂਸ, ਜੱਥੇਦਾਰ ਗੁਰਦੀਪ ਸਿੰਘ ਮੰਡੋਫਲ, ਗੁਰਨਾਮ ਪੁਰੀ, ਪਰਮਿੰਦਰ ਸਿੰਘ ਨੀਟਾ ਸੰਧੂ, ਡਾ. ਜੀ ਐਸ ਪੁਰੀ, ਜਗਜੀਤ ਸਿੰਘ, ਦਰਸ਼ਨ ਸਿੰਘ ਔਲਖ, ਬਲਵੰਤ ਸਿੰਘ ਮਾਨ, ਪਰਮਜੀਤ ਸਿੰਘ ਔਜਲਾ, ਮਿੰਟੂ ਅਰੋੜਾ, ਜੱਥੇਦਾਰ ਹਰਭਜਨ ਸਿੰਘ ਅਮਲੋਹ, ਸੁਦਰਸ਼ਨ ਵਰਮਾ, ਸਵਰਨ ਸਿੰਘ ਸੋਨੀ ਅਮਲੋਹ, ਹਰਚਰਨ ਸਿੰਘ, ਰਜਿੰਦਰ ਸਿੰਘ, ਸੁਖਦੇਵ ਸਿੰਘ, ਮਾਸਟਰ ਦੇਵਰਾਜ ਅਮਲੋਹ, ਬਿੱਟੂ ਕੈਂਥ, ਬੀਬੀ ਗੁਰਮੀਤ ਕੌਰ ਮਾਜਰਾ, ਬਲਦੇਵ ਸਿੰਘ ਮਾਜਰਾ, ਸਿਮਰਨਜੀਤ ਸਿੰਘ ਸ਼ੰਮੀ, ਦਲਵੀਰ ਸਿੰਘ ਗੁਰਮ, ਗੁਰਮੇਲ ਸਿੰਘ ਅਮਲੋਹ, ਸੁਖਵੰਤ ਸਿੰਘ ਬਿੱਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜਰ ਸਨ।

Leave a Reply

Your email address will not be published. Required fields are marked *