ਪਟਿਆਲਾ

ਕਾਂਗਰਸ ਦੀਆਂ ਅੰਦਰੂਨੀ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ

ਪਟਿਆਲਾ, 31ਜੁਲਾਈ (ਮਧੂਸਾਰ ਬਿਊਰੋ) ਕਾਂਗਰਸ ਪਾਰਟੀ ਦੀਆਂ ਅੰਦਰੂਨੀ ਚੋਣਾਂ ਲਈ ਵਿਚਾਰ ਵਟਾਂਦਰਾ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਚੋਣਾਂ ਕਰਾਉਣ ਲਈ ਪਟਿਆਲਾ ਜ਼ਿਲ੍ਹੇ ਲਈ ਨਿਯੁਕਤ ਕੀਤੇ ਚੋਣ ਅਧਿਕਾਰੀ ਅਤੇ ਰਾਜਸਥਾਨ ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਸ਼੍ਰੀ ਸਤਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਅੱਜ ਪਟਿਆਲਾ ਜ਼ਿਲ੍ਹੇ ਦੀ ਇਹ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਪ੍ਰੇਮ ਕਿਸ਼ਨਪੁਰੀ ਅਤੇ ਕਾਂਗਰਸ ਦੇ ਸਮੂਹ ਬਲਾਕ ਪ੍ਰਧਾਨ ਹਾਜ਼ਰ ਹੋਏ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਚੋਣ ਲਈ ਨਿਯੁਕਤ ਕੀਤੇ ਚੋਣ ਅਧਿਕਾਰੀ ਸ਼੍ਰੀ ਸਤਿੰਦਰ ਭਾਰਦਵਾਜ ਨੇ ਮੀਟਿੰਗ ਦੌਰਾਨ ਕਾਂਗਰਸ ਦੀਆਂ ਸੰਗਠਨ ਚੋਣਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪੂਰੀ ਜਾਣਕਾਰੀ ਹਾਸਲ ਕੀਤੀ।
ਸ਼੍ਰੀ ਭਾਰਦਵਾਜ ਨੇ ਕਾਂਗਰਸ ਪਾਰਟੀ ਦੇ ਸਾਰੇ ਬਲਾਕਾਂ ਦੇ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੰਗਠਨ ਚੋਣਾਂ ਮੌਕੇ ਔਰਤਾਂ ਅਤੇ ਅਨੁਸੂਚਿਤ ਜਾਤੀ ਦੇ ਰਾਖਵਾਂ ਕਰਨ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ਼੍ਰੀ ਸੁਰਿੰਦਰ ਸਿੰਘ ਵਾਲੀਆ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਸੰਗਠਨ ਚੋਣਾਂ ਲਈ ਨਿਯੁਕਤ ਕੀਤੇ ਚੋਣ ਅਧਿਕਾਰੀ ਸ਼੍ਰੀ ਸੁਰਿੰਦਰ ਭਾਰਦਵਾਜ ਦਾ ਪਟਿਆਲਾ ਪੁੱਜਣ ਤੇ ਧੰਨਵਾਦ ਕੀਤਾ। ਸ਼੍ਰੀ ਭਾਰਦਵਾਜ ਨੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨਾਲ ਸੰਗਠਨ ਚੋਣਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਸ਼੍ਰੀ ਹਰਵਿੰਦਰ ਸਿੰਘ ਨਿੱਪੀ ਅਤੇ ਕਾਂਗਰਸ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *