ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਆਮ ਆਦਮੀ ਪਾਰਟੀ ਨੇ ਕੀਤੀ ਸ਼ਰਧਾਂਜਲੀ ਭੇਂਟ
ਚੰਡੀਗੜ, 31 ਜੁਲਾਈ (ਮਧੂਸਾਰ ਬਿਊਰੋ) ਸ਼ਹੀਦਾਂ ਦੇ ਸਿਰਤਾਜ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਉਪਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸਹਿ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਨੇ ਅਜਾਦੀ ਦੀ ਲੜਾਈ ਦੇ ਮਹਾਨ ਯੋਧੇ ਸ਼ਹੀਦ ੳੂਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਆਪ ਵਲੋਂ ਜਾਰੀ ਸੰਯੁਕਤ ਬਿਆਨ ਰਾਹੀਂ ਪਾਰਟੀ ਆਗੂਆਂ ਨੇ ਕਿਹਾ ਕਿ ਸ਼ਹੀਦ ੳੂਧਮ ਸਿੰਘ ਦਾ ਬਲਿਦਾਨ ਬੇਮਿਸਾਲ ਹੈ ਅਤੇ ਦੇਸ਼ ਭਗਤ ਸ਼ਹੀਦਾਂ ਵਲੋਂ ਅਪਣਾਈ ਗਈ ਸੋਚ ਉਪਰ ਦੇਸ਼ ਦੇ ਹਰ ਨਾਗਰਿਕ ਵਿਸ਼ੇਸ਼ ਕਰਕੇ ਨੌਜਵਾਨ ਪੀੜੀ ਨੂੰ ਪਹਿਰਾ ਦੇਣਾ ਬਣਦਾ ਹੈ। ਆਪ ਆਗੂਆਂ ਨੇ ਕਿਹਾ ਕਿ ਬ੍ਰਿਟਿਸ਼ ਸਾਮਰਾਜ ਤੋਂ ਦੇਸ਼ ਨੂੰ ਅਜਾਦ ਕਰਵਾਉਣ ਲਈ ਸ਼ਹੀਦੀ ੳੂਧਮ ਸਿੰਘ ਦੀ ਦ੍ਰਿੜਤਾ ਅਤੇ ਬਹਾਦਰੀ ਮਿਸਾਲੀਆ ਹੈ ਅਤੇ ਉਨਾਂ ਦੇ ਯੋਗਦਾਨ ਉਪਰ ਹਰ ਭਾਰਤੀ ਨੂੰ ਮਾਣ ਹੈ। ਇਸ ਕਰਕੇ ਸ਼ਹੀਦ ੳੂਧਮ ਸਿੰਘ ਅੱਜ ਵੀ ਹਰ ਨੌਜਵਾਨ ਦੇ ਆਦਰਸ਼ ਹੀਰੋ ਹਨ। ਇਸੇ ਦੌਰਾਨ ਕੈਲੀਫੋਰਨੀਆ (ਅਮਰਿਕਾ) ਦੇ ਦੌਰੇ ਉਪਰ ਗਏ ਸ਼ਹੀਦ ੳੂਧਮ ਸਿੰਘ ਨਗਰ (ਸੁਨਾਮ) ਤੋਂ ਵਿਧਾਇਕ ਅਤੇ ਪਾਰਟੀ ਦੇ ਸਹਿ ਪ੍ਰਧਾਨ ਅਮਨ ਅਰੋੜਾ ਵਲੋਂ ਆਮ ਆਦਮੀ ਪਾਰਟੀ ਦੀ ਕੈਲੀਫੋਰਨੀਆ ਇਕਾਈ ਵਲੋਂ ਆਯੋਜਨ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਸ਼ਹੀਦ ੳੂਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੇ ਹਨ।
ਜਿਕ੍ਰਯੋਗ ਹੈ ਕਿ ਬੀਤੀ 27 ਜੁਲਾਈ ਨੂੰ ਅਮਨ ਅਰੋੜਾ ਵਲੋਂ ਸ਼ਹੀਦ ੳੂਧਮ ਸਿੰਘ ਨੂੰ ਸਮਰਪਿਤ ਇਕ ਵਿਸ਼ਾਲ ਖੂਨਦਾਨ ਕੈਂਪ ਲਗਾ ਕੇ ਸ਼ਹੀਦ ੳੂਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਸੀ। ਜਿਸ ਵਿਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਸਾਰੇ ਪ੍ਰਮੁੱਖ ਆਗੂਆਂ ਅਤੇ ਵਿਧਾਇਕਾਂ ਨੇ ਹਿੱਸਾ ਲਿਆ ਸੀ।

