ਹਰਿਆਣਾ ਦੇ ਮੁੱਖ ਮੰਤਰੀ ਨੇ 31 ਜੁਲਾਈ ਨੂੰ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਥਾਈ ਛੁੱਟੀ ਐਲਾਨੀ
ਚੰਡੀਗੜ੍ਹ, 31 ਜੁਲਾਈ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਐਲਾਨ ਕਰਦੇ ਹੋਏ ਕਿਹਾ ਕਿ ਹਰੇਕ ਸਾਲ 31 ਜੁਲਾਈ ਨੂੰ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਥਾਈ ਛੁੱਟੀ ਹੋਵੇਗੀ ਅਤੇ 26 ਦਸੰਬਰ ਨੂੰ ਸ਼ਹੀਦ ਉਧਮ ਸਿੰਘ ਜੈਯਤੀ ਦੀ ਛੁੱਟੀ ਵਿਕਲਪਕ ਹੋਵੇਗੀ|
ਉਨ੍ਹਾਂ ਕਿਹਾ ਕਿ ਗੁਲਾਮ ਭਾਰਤ ਨੂੰ ਆਪਣੀ ਜਾਨਾਂ ਦੀ ਕੁਰਬਾਨੀ ਦੇ ਕੇ ਸ਼ਹੀਦਾਂ ਨੇ ਆਜਾਦ ਕਰਵਾਇਆ, ਹੁਣ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਨੌਜੁਆਨ ਦੇਸ਼ ਲਈ ਜੀਣਾ ਸਿੱਖਣ|
ਇਹ ਅਪੀਲ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਜਿਲਾ ਸਿਰਸਾ ਦੇ ਪਿੰਡ ਸੰਗਰ ਸਰਿਸਤਾ ਸਥਿਤ ਡੇਰਾ ਬਾਬਾ ਭੂਮਣ ਸ਼ਾਹ ਵਿਚ ਆਯੋਜਿਤ ਸ਼ਹੀਦ ਉਧਮ ਸਿੰਘ ਦੇ 77ਵੇਂ ਰਾਜ ਪੱਧਰੀ ਸ਼ਹੀਦੀ ਮਹਾਸ ਸੰਮੇਲਨ ਵਿਚ ਬਤੌਰ ਮੁੱਖ ਮਹਿਮਾਨ ਬੋਲਦੇ ਹੋਏ ਕਹੀ| ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗੁਰੂਘਰ ਵਿਚ ਜਾ ਕੇ ਆਸ਼ੀਰਵਾਦ ਲਿਆ ਅਤੇ ਸ਼ਹੀਦ ਉਧਮ ਸਿੰਘ ਦੀ ਮੂਰਤੀ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ| ਸਮਾਰੋਹ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਕੰਬੋਜ ਸਭਾ ਵੱਲੋਂ ਰੱਖੀ ਗਈ ਜ਼ਿਆਦਾਤਰ ਮੰਗਾਂ ‘ਤੇ ਮੋਹਰ ਲਗਾਈ|
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੇ ਬਲੀਦਾਨ ਦਾ ਕਰਜ਼ਾ ਨਹੀਂ ਚੁੱਕਾ ਸਕਦੇ ਲੇਕਿਨ ਉਨ੍ਹਾਂ ਦੇ ਵਿਖਾਏ ਰਸਤੇ ‘ਤੇ ਚਲ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਨ| ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜਾਦ ਕਰਵਾਉਣ ਵਿਚ ਸ਼ਹੀਦਾਂ ਦੇ ਨਾਲ-ਨਾਲ ਸੰਤ ਸਮਾਜ ਦਾ ਵਿਸ਼ੇਸ਼ ਯੋਗਦਾਨ ਹੈ, ਜਿੰਨ੍ਹਾਂ ਨੂੰ ਆਪਣੇ ਵਚਨਾਂ ਰਾਹੀਂ ਨੌਜੁਆਨਾਂ ਵਿਚ ਦੇਸ਼ ਭਗਤੀ ਦਾ ਜਜਬਾ ਪੈਦਾ ਕੀਤਾ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਵਿਚ ਨਾਗਰਿਕਾਂ ਤੋਂ ਇਲਾਵਾ ਸੰਤ ਸਮਾਜ ਤੇ ਸਮਾਜ ਸੇਵੀ ਸੰਸਥਾਵਾਂ ਦਾ ਮਹੁੱਤਵਪੂਰਨ ਯੋਗਦਾਨ ਹੈ| ਉਨ੍ਹਾਂ ਨੇ ਕਿਹਾ ਕਿ ਅੱਜ ਸਮਾਜ ਵਿਚ ਫੈਲੀ ਬੁਰੀਆਂ, ਕੰਨਿਆ ਭਰੂਣ ਹੱਤਿਆ, ਦਾਜ ਪ੍ਰਥਾ ਨੂੰ ਖਤਮ ਕਰਨ ਅਤੇ ਚੌਗਿਰੰਦਾ ਨੂੰ ਸ਼ੁੱਧ ਬਣਾਉਣ, ਹਰਿਆਲੀ ਤੇ ਪਾਣੀ ਬਚਾਓ ਦਾ ਸੰਦੇਸ਼ ਦੇਣ ਲਈ ਸੰਤ ਸਮਾਜ ਸੂਬਾ ਸਰਕਾਰ ਨੂੰ ਸਹਿਯੋਗ ਕਰਨ| ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾਮੁਕਤ ਅਤੇ ਗਰੀਬ ਤਬਕੇ ਨੂੰ ਮਜ਼ਬੂਤ ਬਣਾਉਣ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ, ਜਿਸ ਲਈ ਭਾਜਪਾ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਾਰਜਕਾਲ ਦੇ 1000 ਦਿਨ ਦੌਰਾਨ ਸਰਕਾਰ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਹਰ ਵਰਗ ਲਈ ਭਲਾਈ ਨੀਤੀਆਂ ਲਾਗੂ ਕਰਨ ਦਾ ਕੰਮ ਕੀਤਾ ਹੈ|
ਇਸ ਮੌਕੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਅਤੇ ਖੁਰਾਕ ਤੇ ਸਪਲਾਈ ਰਾਜ ਮੰਤਰੀ ਕਰਣ ਦੇਵ ਕੰਬੋਜ ਨੇ ਆਪਣੇ ਵਿਚਾਰ ਸਾਂਝੇ ਕੀਤੇ|
ਇਸ ਮੌਕੇ ‘ਤੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ, ਟਰਾਂਸਪੋਰਟ ਮੰਰਤੀ ਕ੍ਰਿਸ਼ਣ ਲਾਲ ਪਵਾਰ, ਸਾਂਸਦ ਰਾਜ ਸਭਾ ਡਾ. ਸੁਭਾਸ਼ ਚੰਦਰਾ ਤੋਂ ਇਲਾਵਾ ਜਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਿਰ ਸਨ

