ਪੰਜਾਬ

ਮੁੱਖ ਮੰਤਰੀ 71ਵੇਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 2 ਅਗਸਤ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 71ਵੇਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣਗੇ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਾ ਹੈਡਕੁਆਟਰਾਂ ‘ਤੇ ਆਜ਼ਾਦੀ ਦਿਵਸ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ਦੀ ਪ੍ਰਧਾਨਗੀ ਕਰਨ ਲਈ ਆਪਣੀ ਕੈਬਨਿਟ ਸਾਥੀਆਂ ਨੂੰ ਵੀ ਤਾਇਨਾਤ ਕੀਤਾ ਹੈ।
ਪੰੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਲੁਧਿਆਣਾ ਵਿਖੇ, ਸਥਾਨਿਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਫਿਰੋਜ਼ਪੁਰ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮਾਨਸਾ ਵਿਖੇ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਹੁਸ਼ਿਆਰਪੁਰ ਵਿਖੇ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਲੰਧਰ ਵਿਖੇ, ਸੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਅੰਮ੍ਰਿਤਸਰ ਵਿਖੇ ਅਤੇ ਤਕਨੀਤੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਝਲਾਉਣਗੇ।
ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ ਸੰਗਰੂਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਜਨ ਸਿਹਤ ਰਾਜ ਮੰਤਰੀ ਰਜ਼ੀਆ ਸੁਲਤਾਨਾ ਬਠਿੰਡਾ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਰੋਪੜ ਵਿਖੇ ਰਾਸ਼ਟਰੀ ਝੰਡਾ ਝਲਾਉਣਗੇ।

Leave a Reply

Your email address will not be published. Required fields are marked *