ਖੁੰਮਣਾ ਦੀ ਪੰਚਾਇਤ ਉਪਰ ਸ਼੍ਰੋਮਣੀ ਅਕਾਲੀ ਦਲ ਦਾ ਪੂਰਨ ਕਬਜ਼ਾ : ਰਾਜੂ ਖੰਨਾ
ਭਾਵੇਂ ਕਾਂਗਰਸ ਪੰਚੀ ਦੀ ਚੋਣ ਜਿੱਤੀ ਪਰ ਫੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ
ਕਾਂਗਰਸ ਦੀ ਪੰਚ ਰਾਜਵੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਸ਼ਾਮਿਲ
ਅਮਲੋਹ, 7 ਅਗਸਤ (ਮਧੂਸਾਰ ਬਿਊਰੋ) ਹਲਕਾ ਅਮਲੋਹ ਦੇ ਪਿੰਡ ਖੁੰਮਣਾ ਵਿਚ ਪੰਚ ਦੀ ਹੋਈ ਚੋਣ ਸਮੇਂ ਸਥਿਤੀ ਉਸ ਸਮੇਂ ਰੋਚਕ ਬਣ ਗਈ ਜਦੋਂ ਕਾਂਗਰਸ ਪਾਰਟੀ ਦੀ ਪੰਚ ਸੁਰਿੰਦਰ ਕੌਰ ਭਾਵੇਂ ਅਕਾਲੀ ਦਲ ਦੇ ਨਿਰਭੈ ਸਿੰਘ ਨੂੰ 10 ਵੋਟਾਂ ਤੇ ਹਰਾ ਕੇ ਇਹ ਚੋਣ ਜਿੱਤੀ ਪਰ ਇੱਕ ਅਖਾਣ ਮੁਤਾਬਿਕ ਫੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ ਨੂੰ ਉਸ ਸਮੇਂ ਸਾਰਥਕ ਕਰ ਦਿੱਤਾ ਜਦੋਂ ਕਾਂਗਰਸ ਪਾਰਟੀ ਦੀ ਪੰਚ ਰਾਜਵੀਰ ਕੌਰ ਕਾਂਗਰਸ ਪਾਰਟੀ ਛੱਡ ਕੇ ਸ੍ਰੋਮਦੀ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਈ।
ਪੱਤਰਕਾਰਾਂ ਨੇ ਜਦੋਂ ਅਕਾਲੀ ਦਲ ਵਿਚ ਸ਼ਾਮਿਲ ਹੋਈ ਪੰਚ ਰਾਜਵੀਰ ਕੌਰ ਤੇ ਉਸਦੇ ਪਤੀ ਰਣਜੀਤ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਤੇ ਅੱਜ ਦੀ ਹੋਈ ਚੋਣ ਵਿਚ ਵੀ ਉਨ੍ਹਾਂ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾਇਆ ਗਿਆ ਹੈ ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਗਿਆ ਹੈ ਕਿਉਂਕਿ ਰਾਜੂ ਖੰਨਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਹਲਕੇ ਅੰਦਰ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਤੋਂ ਵੀ ਉਹ ਵਧੇਰੇ ਪ੍ਰਭਾਵਿਤ ਹਨ। ਇਸ ਮੌਕੇ ਤੇ ਪੁੱਜੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿਥੇ ਸ਼ਾਮਿਲ ਹੋਈ ਪੰਚ ਬੀਬੀ ਰਾਜਵੀਰ ਕੌਰ ਦੇ ਪੂਰੇ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ ਉਥੇ ਉਨ੍ਹਾਂ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਇਥੇ ਇਹ ਵਰਨਣਯੋਗ ਹੈ ਕਿ ਇਸ ਮੌਕੇ ਖੁੰਮਣਾ ਦੀ ਪੰਚਾਇਤ ਉਪਰ ਸ਼੍ਰੋਮਣੀ ਅਕਾਲੀ ਦਲ ਸਰਪੰਚ ਸਣੇ 5 ਮੈਂਬਰਾਂ ਨਾਲ ਪੂਰਣ ਬਹੁਮੱਤ ਵਿਚ ਹੈ ਜਦੋਂ ਕਿ ਕਾਂਗਰਸ ਪਾਰਟੀ ਪਾਸ ਸਿਰਫ 3 ਮੈਂਬਰ ਹੀ ਮੌਜੂਦ ਹਨ। ਅੱਜ ਰਾਜਵੀਰ ਕੌਰ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਪਿੰਡ ਵਾਸੀਆਂ ਵੱਲੋਂ ਢੋਲ ਢਮੱਕੇ ਨਾਲ ਖੁਸ਼ੀ ਦਾ ਜਿਥੇ ਪ੍ਰਗਟਾਵਾ ਕੀਤਾ ਗਿਆ ਉਥੇ ਸਮੁੱਚੀ ਪੰਚਾਇਤ ਨਾਲ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ ਗਿਆ। ਇਸ ਮੌਕੇ ਤੇ ਜਤਿੰਦਰ ਸਿੰਘ ਧਾਲੀਵਾਲ, ਜੱਥੇਦਾਰ ਜਰਨੈਲ ਸਿੰਘ ਮਾਜਰੀ, ਸੁਰਜੀਤ ਸਿੰਘ ਬਰੌਂਗਾ, ਸਾਬਕਾ ਸਰਪੰਚ ਪਾਲ ਸਿੰਘ ਖੁੰਮਣਾ, ਸਰਪੰਚ ਬੀਬੀ ਹਰਬੰਸ ਕੌਰ, ਪੰਚ ਜਸਵਿੰਦਰ ਸਿੰਘ, ਪੰਚ ਸ਼ਮਸ਼ੇਰ ਸਿੰਘ, ਪੰਚ ਦਲਵੀਰ ਕੌਰ, ਨੰਬਰਦਾਰ ਸੁਖਵਿੰਦਰ ਸਿੰਘ, ਪਰਗਟ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ ਚੰਨਾ, ਲਖਵੀਰ ਸਿੰਘ, ਰਾਮਪਾਲ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।

