ਪੰਜਾਬ

ਵਿਜੀਲੈਂਸ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 8 ਅਗਸਤ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਅਰਨੀਵਾਲਾ ਜਿਲਾ ਫਾਜਿਲਕਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਅਰਨੀਵਾਲਾ, ਫਾਜਿਲਕਾ ਵਿਖੇ ਤਾਇਨਾਤ ਏ.ਐਸ.ਆਈ. ਬਲਬੀਰ ਚੰਦ ਨੂੰ ਸ਼ਿਕਾਇਤਕਰਤਾ ਗੁਰਸਾਹਿਬ ਸਿੰਘ ਵਾਸੀ ਪਿੰਡ ਮੁਲਿਆਂਵਾਲਾ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਨਹਿਰੀ ਵਿਭਾਗ ਵਲੋ ਦਿੱਤੀ ਪਾਣੀ ਦੀ ਚੋਰੀ ਸਬੰਧੀ ਦਰਖਾਸਤ ‘ਤੇ ਕੇਸ ਵਿਚ ਮਦਦ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 7,000 ਰੁਪਏ ਦੀ ਮੰਗ ਕੀਤੀ ਗਈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *