ਪੰਜਾਬ

ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 10 ਅਗਸਤ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਖੇ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਮੰਦਰ ਸਿੰਘ ਨੂੰ ਸ਼ਿਕਾਇਤਕਰਤਾ ਉਧਮ ਸਿੰਘ ਵਾਸੀ ਪਿੰਡ ਹਰੀਨੌ, ਫਰੀਦਕੋਟ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਵਿਰਾਸਤੀ ਜਮੀਨ ਦਾ ਇੰਤਕਾਲ ਦਰਜ ਕਰਨ ਦੇ ਇਵਜ਼ ਵਿਚ ਉਸ ਵਲੋਂ ਪਹਿਲਾਂ ਹੀ ਉਕਤ ਪਟਵਾਰੀ ਨੂੰ 8000 ਰੁਪਏ ਦਿੱਤੇ ਜਾ ਚੁੱਕੇ ਸਨ ਅਤੇ ਪਟਵਾਰੀ ਵਲੋਂ ਹੋਰ 4000 ਰੁਪਏ ਦੀ ਮੰਗ ਕੀਤੀ ਗਈ ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਰੀਦਕੋਟ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *