ਪੰਜਾਬ

ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਦੀਆਂ ਲਈ ਸਜ਼ਾ ਮੁਆਫੀ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਮਧੂਸਾਰ ਬਿਊਰੋ) ਆਜ਼ਾਦੀ ਦਿਵਸ ਦੇ ਮੌਕੇ ਸਦਭਾਵਨਾ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਕੈਦ ਭੁਗਤ ਰਹੇ ਕੈਦੀਆਂ ਦੀ ਸਜ਼ਾ ਇਕ ਸਾਲ ਤੱਕ ਮੁਆਫ ਕਰਨ ਦੀ ਸਿਫਾਰਸ਼ ਕੀਤੀ ਹੈ।

Îਮੁੱਖ ਮੰਤਰੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਐਤਵਾਰ ਦੇਰ ਰਾਤ ਪ੍ਰਵਾਨ ਕਰਦਿਆਂ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 161 ਤਹਿਤ ਰਾਜਪਾਲ ਕੋਲ ਅਜਿਹੀ ਮੁਆਫੀ ਦੇਣ ਦੀਆਂ ਸ਼ਕਤੀਆਂ ਹੁੰਦੀਆਂ ਹਨ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 10 ਤੋਂ 20 ਸਾਲ ਦੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਇਕ ਸਾਲ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ 7 ਤੋਂ 10 ਸਾਲ ਦੀ ਕੈਦ ਵਾਲਿਆਂ ਨੂੰ 9 ਮਹੀਨੇ ਅਤੇ 5 ਤੋਂ 7 ਸਾਲ ਦੀ ਕੈਦ ਵਾਲੇ ਕੈਦੀਆਂ ਨੂੰ 6 ਮਹੀਨੇ ਦੀ ਛੋਟ ਦਿੱਤੀ ਗਈ ਹੈ।
ਇਸੇ ਤਰ੍ਹਾਂ 3 ਤੋਂ 5 ਸਾਲ ਦੀ ਕੈਦ ਵਾਲੇ ਕੈਦੀਆਂ ਨੂੰ 3 ਮਹੀਨੇ ਅਤੇ 3 ਸਾਲ ਤੋਂ ਘੱਟ ਦੀ ਕੈਦ ਵਾਲੇ ਕੈਦੀਆਂ ਨੂੰ ਦੋ ਮਹੀਨੇ ਦੀ ਛੋਟ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਘਿਨਾਉਣੇ ਜੁਰਮਾਂ ਵਿੱਚ ਦੋਸ਼ੀ ਠਹਿਰਾਏ ਗਏ ਕੈਦੀਆਂ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *