ਪੰਜਾਬਪਟਿਆਲਾ

ਜਬਰ ਜਿਨਾਹ ਦੇ ਰੋਸ ਵਜੋਂ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਤੇ ਕੈਂਡਲ ਮਾਰਚ ਕੱਢਿਆ

ਜਬਰ ਜਿਨਾਹ ਕਰਨ ਵਾਲੇ ਦਰਿੰਦਿਆਂ ਨੂੰ ਸਖਤ ਸਜਾਵਾਂ ਦੇਣ ਲਈ ਸਖਤ ਕਾਨੂੰਨ ਬਨਣਾ ਚਾਹੀਦਾ ਹੈ : ਡਾ: ਗੁਰਪ੍ਰੀਤ ਕੌਰ ਸੈਣੀ
ਪਟਿਆਲਾ, 17 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਜਬਰ ਜਿਨਾਹ ਕਰਨ ਵਾਲੇ ਦਰਿੰਦਿਆਂ ਨੂੰ ਸਖਤ ਸਜਾਵਾਂ ਦੇਣ ਲਈ ਸਖਤ ਕਾਨੂੰਨ ਬਨਣਾ ਚਾਹੀਦਾ ਹੈ ਅਤੇ ਜਬਰ ਜਿਨਾਹ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਪ੍ਰਗਟਾਵਾ ਦੰਦਾਂ ਦੀ ਡਾਕਟਰ ਗੁਰਪ੍ਰੀਤ ਕੌਰ ਸੈਣੀ ਨੇ ਬੀਤੀ ਰਾਤ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਖੇ 12 ਸਾਲਾਂ ਮਾਸੂਮ ਸਕੂਲੀ ਬੱਚੀ ਨਾਲ ਹੋਏ ਜਬਰ ਜਿਨਾਹ ਦੀ ਘਟਨਾਂ ਨੂੰ ਲੈ ਕੇ ਪਟਿਆਲਾ ਸ਼ਹਿਰ ‘ਚ ਕੀਤੇ ਗਏ ਰੋਸ਼ ਅਤੇ ਕੈਂਡਲ ਮਾਰਚ ਮੌਕੇ ਅਪਣੇ ਸੰਬੋਧਨ ਵਿਚ ਕੀਤਾ। ਇਸ ਰੋਸ਼ ਮਾਰਚ ਵਿਚ ਦੰਦਾਂ ਦੇ ਡਾਕਟਰ, ਆਰ ਆਫ ਲੀਵਿੰਗ (ਯੂਨੀਟ) ਪਟਿਆਲਾ ਅਤੇ ਮੋਦੀ ਕਾਲਜ ਦੇ ਐਨ.ਐਸ.ਐਸ. ਦੇ ਵਲੰਟੀਅਰਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਆਪਣੇ ਹੱਥਾਂ ਵਿਚ ਅਜਿਹੀਆਂ ਮੰਦਭਾਗੀ ਘਟਨਾਵਾਂ ਵਾਪਰਨ ਦੀ ਨਿਖੇਧੀ ਲਈ ਤਖਤੀਆਂ ਅਤੇ ਬੈਨਰ ਵੀ ਚੁੱਕੇ ਹੋਏ ਸਨ। ਇਹ ਰੋਸ਼ ਅਤੇ ਕੈਂਡਲ ਮਾਰਚ ਸ਼ਹਿਰ ‘ਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ, ਚਿਲਡਰਨ ਮੈਮੋਰੀਅਲ ਚੌਂਕ ਵਿਖੇ ਸਮਾਪਤ ਹੋਇਆ।
ਡਾ: ਗੁਰਪ੍ਰੀਤ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਵਾਪਰੀ ਜਬਰ ਜਿਨਾਹ ਦੀਆਂ ਘਟਨਾਂ ਇੱਕ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਵੀ ਅਜਿਹੇ ਦਰਿੰਦਿਆਂ ਨਾਲ ਕੋਈ ਵੀ ਸਾਂਝ ਨਹੀਂ ਰੱਖਣੀ ਚਾਹੀਦੀ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕਰਨਾਂ ਚਾਹੀਦਾ ਹੈ ਜੋ ਕਿ ਸ਼ਹਿਰਾਂ ਅਤੇ ਪਿੰਡ ਪੱਧਰ ਤੇ ਲਾਗੂ ਹੋਣਾ ਚਾਹੀਦਾ ।

Leave a Reply

Your email address will not be published. Required fields are marked *