ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਮੁੱਖ ਇੰਜੀਨੀਅਰ ਨਹਿਰਾਂ, ਪੰਜਾਬ ਤਲਬ
ਚੰਡੀਗੜ੍ਹ, 18 ਅਗਸਤ (ਮਧੂਸਾਰ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਪੰਜਾਵਾ ਤਹਿਸੀਲ ਮਲੋਟ ਵਾਸੀ ਜੀਤ ਸਿੰਘ ਤੋਂ ਮੋਘਾ ਬੁਰਜੀ ਨੰਬਰ 395090 ਸਰਹੰਦ ਫੀਡਰ ਤੇ ਲੱਗੇ ਲਿਫਟ ਪੰਪ ਵਿਚ ਪਏ ਹੋਏ ਰਕਬੇ ਦੀ ਵਾਰੀ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ।
ਇਸ ਤੇ ਕਮਿਸ਼ਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਮੁੱਖ ਇੰਜੀਨੀਅਰ, ਨਹਿਰਾਂ ਸਿੰਚਾਈ ਵਿਭਾਗ ਤੋਂ ਰਿਪੋਰਟ ਮੰਗੀ ਗਈ ਪ੍ਰੰਤੂ ਵਾਰ ਵਾਰ ਯਾਦ ਪੱਤਰ ਦੇਣ ਤੇ ਵੀ ਨਾ ਮੁੱਖ ਇੰਜੀਨੀਅਰ ਨਹਿਰਾਂ ਪੰਜਾਬ ਚੰਡੀਗੜ੍ਹ ਦਾ ਕੋਈ ਨੁਮਾਇੰਦਾ ਪੇਸ਼ ਹੋਇਆ ਅਤੇ ਨਾ ਹੀ ਕੋਈ ਰਿਪੋਰਟ ਪੇਸ਼ ਕੀਤੀ।
ਜਾਣਕਾਰੀ ਦਿੰਦਿਆ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾਂ ਰਵੱਈਏ ਨੂੰ ਦੇਖਦੇ ਹੋਏ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ 12 ਸਤੰਬਰ, 2017 ਨੂੰ ਮੁੱਖ ਇੰਜੀਨੀਅਰ, ਨਹਿਰਾਂ ਨੂੰ ਨਿੱਜੀ ਰੂਪ ਵਿੱਚ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਦੇਣ ਦੀ ਹਦਾਇਤ ਕੀਤੀ ਗਈ ਹੈ।

