ਬੀਬੀ ਨਸੀਬ ਕੌਰ ਸਾਰਿਆਂ ਲਈ ਚਾਨਣ ਮੁਨਾਰਾ ਅਜੌਕੀ ਪੀੜੀ ਸੇਧ ਲਵੇ : ਡਾ. ਸਰੋਆ
ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਪਟਿਆਲਾ , 20 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਸੰਸਾਰਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਅੱਜ ਬੀਬੀ ਨਸੀਬ ਕੌਰ ਦੀ ਯਾਦ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 10ਵੀਂ ਘੜਾਮ ਵਿਖੇ ਉਨ੍ਹਾਂ ਦੀ ਮਿੱਠੀ ਯਾਦ ਵਿਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਕੀਰਤਨ ਸਮਾਗਮ ਉਪਰੰਤ ਬੀਬੀ ਨਸੀਬ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵੱਖ ਵੱਖ ਆਗੂਆਂ ਤੋਂ ਇਲਾਵਾ ਸਕੇ ਸਬੰਧੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ।
ਇਸ ਉਪਰੰਤ ਬੀਬੀ ਨਸੀਬ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਬੀਬੀ ਨਸੀਬ ਕੌਰ ਜਿਥੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਰਹੇ ਉਥੇ ਉਹ ਸਾਰਿਆਂ ਲਈ ਚਾਨਣ ਮੁਨਾਰਾ ਵੀ ਸਨ, ਜਿਨਾਂ ਨੇ ਆਪਣੇ ਧੀਆਂ ਪੁੱਤਰਾਂ ਨੂੰ ਚੰਗੀ ਤਾਲੀਮ ਦੇਣ ਦੇ ਨਾਲ ਨਾਲ ਉਨ੍ਹਾਂ ਦਾ ਮਾਰਗ ਦਰਸ਼ਨ ਵੀ ਕੀਤਾ ਜਿਸ ਕਰਕੇ ਉਨ੍ਹਾਂ ਦੀ ਸਦੀਵੀ ਯਾਦ ਸਦਾ ਸਾਡੇ ਮਨਾਂ ਵਿਚ ਰਹੇਗੀ।
ਡਾ. ਸਰੋਆ ਨੇ ਕਿਹਾ ਕਿ ਬੀਬੀ ਨਸੀਬ ਕੌਰ ਧਾਰਮਿਕ ਬਿਰਤੀ ਵਾਲੇ ਸਨ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਸਿੱਖੀ ‘ਚ ਪ੍ਰੱਪਕ ਬਣਾÎਇਆ ਅਤੇ ਗੁਰੂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਅੱਜ ਸਮਾਜ ‘ਚ ਨਵੀਂ ਪੀੜ੍ਹੀ ੰਨੂੰ ਵੀ ਆਪਣੇ ਮਾਪਿਆਂ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਵੱਧ ਤੋਂ ਵਧ ਸਮਾਂ ਉਨ੍ਹਾਂ ਨਾਲ ਬਤੀਤ ਕਰਨਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਿਆਸੀ ਸਕੱਤਰ ਜੋਗਿੰਦਰ ਸਿੰਘ ਕਾਕੜਾ ਨੇ ਵੀ ਬੀਬੀ ਨਸੀਬ ਕੌਰ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਦੀ ਹਰ ਵਿਅਕਤੀ ਦੀ ਜ਼ਿੰਦਗੀ ਵਿਚ ਵਿਸ਼ੇਸ਼ ਭੂਮਿਕਾ ਹੁੰਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਪਏ ਘਾਟੇ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਅਕਾਲੀ ਦਲ ਦੇ ਸੁਖਦਰਸ਼ਨ ਸਿੰਘ ਮਿਹੋਣ ਨੇ ਕਿਹਾ ਕਿ ਬੀਬੀ ਨਸੀਬ ਕੌਰ ਧਾਰਮਿਕ ਬਿਰਤੀ ਵਾਲੇ ਸਨ ਜਿਨ੍ਹਾਂ ਆਪਣਾ ਬਹੁਤਾ ਸਮਾਂ ਗੁਰੂ ਨਾਲ ਜੁੜਨ ਦੇ ਨਾਲ ਨਾਲ ਪਰਿਵਾਰਕ ਜ਼ਿੰਮੇਵਾਰੀਆਂ ਵੀ ਬਾਖੂਬੀ ਨਿਭਾਈਆਂ ਜਿਨ੍ਹਾਂ ਤੋਂ ਬੱਚੇ/ ਬੱਚੀਆਂ ਨੂੰ ਸੇਧ ਲੈਣ ਦੀ ਲੋੜ ਹੈ।
ਇਸ ਮੌਕੇ ਸਰਪੰਚ ਗੁਰਜੀਤ ਸਿੰਘ ਉਪਲੀ, ਕੁਲਜੀਤ ਸਿੰੰਘ ਮੱਲੀ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸ਼ਿਰਕਤ ਕੀਤੀ।

