ਪੰਜਾਬ

ਸ੍ਰੀ ਗੁਰੂ ਗੰਰਥ ਸਾਹਿਬ ਜੀ ਦਾ ਫਲਸਫਾ ਸਰਬੱਤ ਦੇ ਭਲੇ ਦਾ ਸੰਦੇਸ਼ : ਪ੍ਰੋ. ਬਡੂੰਗਰ

ਗੁਰਦੁਆਰਾ ਖੇਲ ਸਾਹਿਬ ਵਿਖੇ ਸੰਗਤਾਂ ਲਈ ਏ.ਸੀ. ਦੀ ਸਹੂਲਤ ਉਪਲਬੱਧ
ਪਟਿਆਲਾ 21 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਖੇਲ ਸਾਹਿਬ ਪਟਿਆਲਾ ਦਾ ਨਵੀਨੀਕਰਨ ਕਰਕੇ ਏ.ਸੀ. ਦੀ ਸਹੂਲਤ ਉਪਲਬੱਧ ਕਰਵਾਈ ਗਈ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕਥਾ-ਕੀਰਤਨ ਦਾ ਪ੍ਰਵਾਹ ਚਲਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੇ ਜਗਤ ਦੇ ਮਾਰਗ ਦਰਸ਼ਨ ਹਨ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਨੂੰ ਸਮਝਣਾ ਅਤੇ ਆਪਣਾ ਜੀਵਨ ਨੂੰ ਗੁਰੂ ਵੱਲੋਂ ਦਿੱਤੇ ਉਪਦੇਸ਼ ਮੁਤਾਬਕ ਢਾਲਣਾ ਹਰ ਮਾਈ-ਬਾਈ ਦਾ ਅਹਿਮ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਜਿਹਾ ਵਿਲੱਖਣ ਗ੍ਰੰਥ ਹੈ, ਜਿਥੋਂ ਸਰਬੱਤ ਦੇ ਭਲੇ ਦਾ ਸੁਨੇਹਾ ਮਿਲਦਾ ਹੈ।
ਪ੍ਰੋ. ਬਡੂੰਗਰ ਨੇ ਪ੍ਰੇਰਦਿਆਂ ਕਿਹਾ ਹਰ ਵਿਅਕਤੀ ਨੂੰ ਆਪਣੇ ਜੀਵਨ ‘ਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਕੇ ਹਰ ਦੁਖ ਦਾ ਨਿਵਾਰਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਪਦਾਰਥਵਾਦੀ ਨਹੀਂ ਹੋਣਾ ਚਾਹੀਦਾ ਅਤੇ ਗੁਰਮਤਿ ਰਹਿਣੀ ਸਹਿਣੀ ਨਾਲ ਬਾਣੀ ਅਤੇ ਬਾਣੇ ਦਾ ਧਾਰਨੀ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗੰਥ ਸਾਹਿਬ ਸਰਬ ਗੁਣ ਸੰਪੰਨ, ਹਰ ਪੱਖੋਂ ਸੰਪੂਰਨ ਤੇ ਅਲੌਕਿਕ ਤੇ ਸਰਬ-ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਧਰਮ ਦਾ ਆਧਾਰ ਸਰੂਪ, ਸਿੱਖ ਸੱਭਿਆਚਾਰ ਦਾ ਮੂਲ ਸੋਮਾ ਵੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ, ਮੇਅਰ ਅਮਰਿੰਦਰ ਸਿੰਘ ਬਜਾਜ, ਗਿਆਨੀ ਸੁਖਦੇਵ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੇ ਪ੍ਰਬੰਧਕ ਜਥੇਦਾਰ ਬਾਬਾ ਇੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *