ਦੇਸ਼-ਵਿਦੇਸ਼ਪੰਜਾਬ

ਡੇਰਾ ਮੁਖੀ ਮਾਮਲੇ ‘ਤੇ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ : ਮੁੱਖ ਮੰਤਰੀ

ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਡੀ.ਜੀ.ਪੀ. ਵੱਲੋਂ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਨਵੀਂ ਦਿੱਲੀ, 22 ਅਗਸਤ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਵਿਰੁੱਧ ਸਖਤ ਚੇਤਾਵਨੀ ਦਿੱਤੀ ਹੈ।

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ।
Îਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।
ਹਰਿਆਣਾ ਪੁਲਸ ਵੱਲੋਂ ਡੇਰਾ ਮੁਖੀ ਦੇ ਵਿਰੁੱਧ ਦਰਜ ਕੀਤੇ ਬਲਾਤਕਾਰ ਦੇ ਕੇਸ ਦੇ ਸਬੰਧ ਵਿੱਚ ਪੰਚਕੂਲਾ ਅਦਾਲਤ ਵੱਲੋਂ 25 ਅਗਸਤ ਨੂੰ ਫੈਸਲਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ‘ਤੇ ਨਾਜੁਕ ਇਲਾਕਿਆਂ ਦਾ ਦੌਰਾ ਕਰਨ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਯਕੀਨੀ ਬਨਾਉਣ।

Leave a Reply

Your email address will not be published. Required fields are marked *