ਪੰਜਾਬ ਸਰਕਾਰ ਨੇ ਅਗਲੇ ਤਿੰਨ ਦਿਨਾਂ ਲਈ ਟੈਲੀਕਾਮ ਸੇਵਾਵਾਂ ( ਇੰਟਰਨੈਟ ਅਤੇ ਐਸਐਮਐਸ) ਬੰਦ ਕਰਨ ਦੇ ਹੁਕਮ ਜਾਰੀ ਕੀਤੇ
ਚੰਡੀਗੜ੍ਹ, 24 ਅਗਸਤ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ ਵੋਆਇਸ ਕਾਲਜ਼ ਨੂੰ ਛੱਡ ਕੇ ਮੋਬਾਇਲ ਇੰਟਰਨੈੱਟ ਸੇਵਾ (2ਜੀ/ 3ਜੀ/ 4ਜੀ / ਸੀਡੀਐਮਏ), ਐਸਐਮਐਸ ਸੇਵਾ ਅਤੇ ਡੋਂਗਲ ਸੇਵਾਵਾਂ ਨੂੰ ਅਗਲੇ ਤਿੰਨ ਦਿਨਾਂ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।
ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀ ਟੀਲੀਕੋਮ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਤੇ ਪੰਜਾਬ ਹੈੱਡ ਬੀਐਸਐਨਐਲ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਇਹ ਹੁਕਮ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਦੇ ਲਈ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

