ਹਰਿਆਣਾਪੰਜਾਬ

ਭਾਰਤ-ਨੇਪਾਲ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਕੀਤੇ ਅੱਠ ਸਮਝੌਤੇ

ਨਵੀਂ ਦਿੱਲੀ 24 ਅਗਸਤ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਭਾਰਤ ਅਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਵਾਰਤਾ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੰਟਰੋਲ ਕਰਨ ਸਮੇਤ 8 ਸਮਝੌਤਿਆਂ ‘ਤੇ ਦਸਤਖ਼ਤ ਕੀਤੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਦਰਮਿਆਨ ਰਣਨੀਤੀ ਦੋ-ਪੱਖੀ ਅਤੇ ਖੇਤਰੀ ਮੁੱਦਿਆਂ ‘ਤੇ ਪੂਰੀ ਚਰਚਾ ਤੋਂ ਬਾਅਦ ਇਨ੍ਹਾਂ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਦੇਉਬਾ ਨਾਲ ਸਾਂਝੇ ਰੂਪ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਸਾਡੀ ਸਾਂਝੇਦਾਰੀ ਦੇ ਪਹਿਲੂਆਂ ਦੀ ਸਮੀਖਿਆ ਕਰਦੇ ਹੋਏ ਸਕਾਰਾਤਮਕ ਬੈਠਕ ਹੋਈ। ਉਨ੍ਹਾਂ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਉਨ੍ਹਾਂ ਦੇ ਦੇਸ਼ ਦੇ ਵਿਕਾਸ ਨੂੰ ਲੈ ਕੇ ਵਚਨਬੱਧ ਹਨ।
ਦੇਉਬਾ ਨੇ ਕਿਹਾ ਕਿ ਨੇਪਾਲ ਕਦੇ ਵੀ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਨਹੀਂ ਚੱਲਣ ਦੇਵੇਗਾ। ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਮਿਲ ਕੇ ਕਟਈਆ-ਕੌਸ਼ਾ ਅਤੇ ਰਕਸੌਲ-ਪਰਵਾਨੀਪੁਰ ਕੌਮਾਂਤਰੀ ਬਿਜਲੀ ਸਪਲਾਈ ਲਾਈਨ ਦਾ ਉਦਘਾਟਨ ਕੀਤਾ। ਗੱਲਬਾਤ ਦੌਰਾਨ ਮੋਦੀ ਨੇ ਰੱਖਿਆ ਅਤੇ ਸੁਰੱਖਿਆ ਨੂੰ ਦੋ-ਪੱਖੀ ਸੰਬੰਧਾਂ ਦਾ ਮਹੱਤਵਪੂਰਨ ਪਹਿਲੂ ਦੱਸਿਆ। ਇਸ ਤੋਂ ਪਹਿਲਾਂ ਦੇਉਬਾ ਦਾ ਰਾਸ਼ਟਰਪਤੀ ਭਵਨ ‘ਚ ਸਵਾਗਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਸਰਕਾਰੀ ਮਹਿਮਾਨ ਦੇ ਰੂਪ ‘ਚ ਰਾਸ਼ਟਰਪਤੀ ਭਵਨ ‘ਚ ਰੁਕੇ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਿਦੇਸ਼ ਯਾਤਰਾ ‘ਤੇ ਦੇਉਬਾ ਬੁੱਧਵਾਰ ਨੂੰ ਚਾਰ ਦਿਨਾਂ ਲਈ ਨਵੀਂ ਦਿੱਲੀ ਪੁੱਜੇ ਸਨ।

Leave a Reply

Your email address will not be published. Required fields are marked *