ਪੰਜਾਬ

ਛੋਟਾ ਘੱਲੂਘਾਰਾ ਮਾਮਲੇ ‘ਤੇ ਪ੍ਰਧਾਨ ਮਾਸਟਰ ਗੌਹਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 7 ਸਤੰਬਰ ਨੂੰ ਮੁੜ ਸੱਦਿਆ

ਅੰਮ੍ਰਿਤਸਰ 29 ਅਗਸਤ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜੀ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਲ ਦੇ ਸਬੰਧ ਵਿਚ ਬੋਲਦਿਆਂ ਕਿਹਾ ਕਿ ਪ੍ਰਧਾਨ ਮਾਸ਼ਟਰ ਗੋਹਰ ਸਿੰਘ ਮਿੱਥੇ ਸਮੇਂ ਅਨੁਸਾਰ 28 ਅਗਸਤ 2017 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਨਹੀਂ ਹੋਏ। ਇਸ ਲਈ ਇਨ੍ਹਾਂ ਨੂੰ 7 ਸਤੰਬਰ 2017 ਤੱਕ ਦਾ ਸਮਾਂ ਦਿੱਤਾ ਜਾਂਦਾ ਹੈ। ਜੇਕਰ ਉਹ ਇਸ ਦਿੱਤੇ ਸਮੇਂ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਨਹੀਂ ਹੁੰਦੇ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਇਸ ਸਬੰਧੀ ਕੋਈ ਠੋਸ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੋਦਾ ਅਸਾਧ ਸਬੰਧੀ ਕੋਰਟ ਵੱਲੋਂ ਜੋ ਫੈਸਲਾ ਸੁਣਾਇਆ ਗਿਆ ਹੈ ਇਸ ਨਾਲ ਆਮ ਆਦਮੀ ਦਾ ਮਨੋਬਲ ਵਧਿਆ ਹੈ ਅਤੇ ਕੋਰਟ ਉਪਰ ਵਿਸ਼ਵਾਸ਼ ਬਣਿਆ ਹੈ। ਇਸ ਫੈਸਲੇ ਨਾਲ ਸਿੱਖਾਂ ਵਿਚ ਖੁਸ਼ੀ ਦਾ ਮਾਹੋਲ ਬਣਿਆ ਹੈ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਜੋ ਲੋਕ ਗੁਰੂ ਨਾਲੋਂ ਟੁੱਟ ਗਏ ਸਨ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲੜ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ। ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਨੂੰ ਵੀ ਇਸ ਸਬੰਧੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੋਗ ਉਪਰਾਲੇ ਕੀਤੇ ਜਾਣ ਅਤੇ ਜਗ੍ਹਾ-ਜਗ੍ਹਾ ਉਸ ਇਲਾਕੇ ਵਿਚ ਗੁਰਮਤਿ ਸਮਗਾਮ ਕਰਕੇ ਸੰਗਤਾਂ ਨੂੰ ਗੁਰਮਤਿ ਸਬੰਧੀ ਜਾਗਰੂਕ ਕੀਤਾ ਜਾਵੇ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਬੰਧ ਕੇਵਲ ਧਾਰਮਿਕ ਮਸਲਿਆਂ ਨਾਲ ਹੈ, ਅਪਰਾਧਿਕ ਮਸਲਿਆਂ ਨਾਲ ਨਹੀਂ, ਜੇਕਰ ਕੋਈ ਸਾਡੇ ਧਰਮ ਸਬੰਧੀ ਅਜਿਹੀ ਗੱਲ ਕਰੇਗਾ ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗਦੀ ਹੈ ਤਾਂ ਉਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *