ਦੋ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 1 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਦੋ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ., ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਅਮਿਤ ਕੁਮਾਰ, ਆਈ.ਏ.ਐਸ., ਨੂੰ ਨਗਰ ਨਿਗਮ ਅੰਮ੍ਰਿਤਸਰ ਦਾ ਕਮਿਸ਼ਨਰ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

