ਪਟਿਆਲਾ

ਗਭਵਤੀ ਔਰਤਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਸੰਤੁਲਿਤ ਭੋਜਨ ਜਰੂਰੀ – ਡਾ. ਬਲਵਿੰਦਰ ਸਿੰਘ

ਪਟਿਆਲਾ, 4 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਨਿਊ ਯਾਦਵਿੰਦਰਾ ਕਲੋਨੀ ਦੇ ਗੁਰੂਦੁਆਰਾ ਮੁਲਤਾਨੀ ਦਰਬਾਰ ਦੇ ਹਾਲ ਵਿਖੇ ਰਾਸ਼ਟਰੀ ਖੁਰਾਕ ਸਪਤਾਹ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਨੇ ਦੱਸਿਆਂ ਕਿ ਰਾਸ਼ਟਰੀ ਖੁਰਾਕ ਸਪਤਾਹ 1982 ਵਿੱਚ ਮਨਾਉਣਾ ਸ਼ੁਰੂ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇਂ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਸਿਹਤਮੰਦ ਜੀਵਣ ਜਿਊਣ ਲਈ ਪ੍ਰੇਰਿਤ ਕਰਨਾ ਸੀ। ਉਹਨਾ ਕਿਹਾ ਕਿ ਅੱਜ ਦੇ ਯੁੱਗ ਵਿੱਚ ਮਨੁੱਖੀ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਰੋਜਾਨਾ ਜੀਵਨ ਵਿੱਚ ਖਾਣ ਪੀਣ ਵਾਲੀਆਂ ਵਸਤਾਂ ਦਾ ਖਾਸ ਧਿਆਨ ਰੱਖਣਾ ਜਰੂਰੀ ਹੈ। ਸਾਨੂੰ ਰੋਜਾਨਾਂ ਸਾਫ-ਸੁਥਰੀ ਅਤੇ ਮਿਲਾਵਟ ਰਹਿਤ ਖੁਰਾਕ, ਪੋਸ਼ਟਿਕ ਆਹਾਰ ਦਾ ਹੀ ਸੇਵਨ ਕਰਨਾ ਚਾਹੀਦਾ ਹੇ।ਗਰਭਵਤੀ ਮਹਿਲਾਵਾਂ ਲਈ ਪੋਸ਼ਟਿਕ ਅਹਾਰ ਸਬੰਧੀ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਗਰਭਵਤੀ ਔਰਤ ਲਈ ਗਰਭ ਵਿੱਚ ਪੱਲ ਰਹੇ ਬੱਚੇ ਦੀ ਤੰਦਰੁਸਤੀ ਲਈ ਚੰਗਾ ਸ਼ੁੱਧ ਅਹਾਰ ਲੈਣਾ ਜਰੂਰੀ ਹੈ।
ਗਰਭਵਤੀ ਮਹਿਲਾਵਾਂ ਨੂੰ ਆਪਣੇ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜੀਆਂ, ਪੀਲੇ ਫੱਲ, ਦੁੱਧ, ਆਂਡਾ, ਪਨੀਰ, ਸੋਇਆਬੀਨ ਆਦਿ ਦਾ ਜਿਆਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਲੋਹ ਤੱਤ ਭਰਪੂਰ ਫਲ ਅਤੇ ਸਬਜੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਗਰਭਵਤੀ ਮਹਿਲਾਂਵਾ ਵਿੱਚ ਖੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਜੇਕਰ ਤੰਦਰੁਸਤ ਹੋਵੇਗੀ ਤਾਂ ਹੀ ਤੰਦਰੁਸਤ ਅਤੇ ਨਿਰੋਗੀ ਬੱਚੇ ਨੂੰ ਜਨਮ ਦੇ ਸਕੇਗੀ।
ਇਸ ਮੌਕੇ ਡਾ. ਅਮਰਜੀਤ ਸਿੰਘ ਪ੍ਰੋ. ਤੇ ਮੁੱਖੀ ਐਸ.ਪੀ.ਐਮ ਵਿਭਾਗ ਸਰਕਾਰੀ ਮੈਡੀਕਲ ਕਾਲਜ ਨੇ ਕਿਹਾ ਕਿ ਤੰਦਰੁਸਤ ਮਨੁੱਖਾਂ ਨਾਲ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।ਅੱਜ ਦੇ ਸਮੇਂ 100 ਬੱਚਿਆਂ ਵਿੱਚੋਂ 30 ਬੱਚੇ ਘੱਟ ਭਾਰ ਵਾਲੇ ਪੈਦਾ ਹੋ ਰਹੇ ਹਨ। ਇਸ ਲਈ ਜਦੋਂ ਔਰਤ ਗਰਭਵਤੀ ਹੋ ਜਾਂਦੀ ਹੈ ਤਾਂ ਉਸਦੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਖੁਰਾਕ ਵਿੱਚ ਸਭ ਤੋਂ ਪਹਿਲਾਂ ਨਵ ਜਮੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ 6 ਮਹੀਨੇ ਤੱਕ ਪਿਲਾਉਣਾ ਬਹੁਤ ਜਰੂਰੀ ਹੈ ਅਤੇ 6 ਮਹੀਨੇ ਤੋਂ ਬਾਅਦ ਬੱਚੇ ਨੂੰ ਸਪਲੀਮੈਂਟਰੀ ਖੁਰਾਕ ਦੇਣ ਦੇ ਨਾਲ-ਨਾਲ ਘੱਟੋਂ ਘੱਟ 2 ਸਾਲ ਤੱਕ ਮਾਂ ਦਾ ਦੁੱਧ ਵੀ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਦੀ ਖੁਰਾਕ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਡਾ. ਸਿੰਮੀ ਓਬਰਾਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ , ਡਾ. ਸੁਧਾ ਗਰੋਵਰ ਜਿਲ੍ਹਾ ਟੀਕਾਕਰਣ ਅਫਸਰ ਅਤੇ ਡਾ. ਕਿਰਨਜੋਤ ਮੈਲੀਕਲ ਅਫਸਰ ਨੇ ਵੀ ਸੰਤੁਲਿਤ ਖੁਰਾਕ ਦੇ ਮਹੱਤਵ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ. ਮਨਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਕ੍ਰਿਸ਼ਨ ਕੁਮਾਰ ਜਿਲ੍ਹਾ ਮਾਸ ਮੀਡੀਆ ਅਫਸਰ, ਸ੍ਰੀਮਤੀ ਜ਼ਸਜੀਤ ਕੌਰ ਡਿਪਟੀ ਮਾਸ ਮੀਡੀਆ ਅਫਸਰ, ਅਮਰਜੀਤ ਸਿੰਘ ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ, ਗੁਰਮੀਤ ਕੌਰ ਏ.ਐਨ.ਐਮ, ਰੁਪਿੰਦਰ ਕੌਰ ਏ.ਐਨ.ਐਮ , ਆਸ਼ਾ ਅਤੇ ਗਰਭਗਤੀ ਔਰਤਾਂ ਤੇ ਦੁੱਧ ਚੁਘਾਉਂਦੀਆਂ ਮਾਵਾਂ ਹਾਜ਼ਰ ਸਨ।

Leave a Reply

Your email address will not be published. Required fields are marked *