ਪੰਜਾਬ

ਕਾਂਗਰਸ ਵੱਲੋਂ ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਜ਼ੋਰਦਾਰ ਧਰਨਾ

ਅਜਨਾਲਾ 4 ਸਤੰਬਰ (ਮਧੂਸਾਰ ਬਿਊਰੋ) ਕਾਂਗਰਸ ਸਰਕਾਰ ਵੱਲੋਂ ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਧੱਕੇਸਾਹੀਆਂ ਦੇ ਵਿਰੋਧ ‘ਚ ਅੱਜ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ‘ਚ ਵਿਸ਼ਾਲ ਧਰਨਾਂ ਲਗਾਇਆ ਗਿਆ।

ਧਰਨੇ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ੍ਰੋਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ, ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ ਅਤੇ ਡਾ. ਦਲਬੀਰ ਸਿੰਘ ਵੇਰਕਾ ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਨੇ ਸਮੂਲੀਅਤ ਕੀਤੀ।
ਸ਼ਹਿਰ ਦੇ ਸੁੱਖਹਰਪ੍ਰੀਤ ਪੈਲੇਸ ਵਿਖੇ ਅਕਾਲੀ ਵਰਕਰਾਂ ਦੇ ਇਕੱਠ ਉਪਰੰਤ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨੇ ਰੋਸ ਮਾਰਚ ਕਰਨ ਉਪਰੰਤ ਸਾਂਈ ਮੰਦਰ ਨਜ਼ਦੀਕ ਧਰਨਾ ਲਗਾਇਆ ਜੋ ਲਗਾਤਾਰ ਚਾਰ ਘੰਟੇ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਦਦਿਆਂ ਹੀ ਮੌਜੂਦਾ ਕਾਂਗਰਸ ਸਰਕਾਰ ਦੀ ਸ਼ਹਿ ਤੇ ਪਿਛਲੇ ਪੰਜ ਮਹੀਨਿਆਂ ਤੋਂ ਅਕਾਲੀ ਵਰਕਰਾਂ ਤੇ ਨਜਾਇਜ ਪਰਚੇ ਦਰਜ਼ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰੋਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਨੌਂਕਰੀਆਂ ਦੇਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ ਜਦਕਿ ਹੁਣ ਤੱਕ ਪੰਜਾਬ ਵਿਚ ਰਵਨੀਤ ਬਿੱਟੂ ਦੇ ਭਰਾ ਅਤੇ ਰਾਣਾ ਗੁਰਜੀਤ ਸਿੰਘ ਦੇ ਨੌਂਕਰ ਨੂੰ ਹੀ ਨੋਕਰੀਆਂ ਮਿਲੀਆਂ।
ਮਜੀਠੀਆ ਨੇ ਕਿਹਾ ਕਿ ਗੁਰਦਾਸਪੁਰ ਦੀ ਜ਼ਿਮਨੀ ਚੋਣ ‘ਚ ਲੋਕ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਦਾ ਮਜ਼ਾ ਦੱਸ ਦੇਣਗੇ। ਉਨ੍ਹਾਂ ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘੁੰਮੋ ਫਿਰੋ ਇਹਨਾਂ ਨਾਲ ਪਰ ਵੋਟ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਹੀ ਪਾਇਉ। ਸੁਖਜਿੰਦਰ ਸਿੰਘ ਰੰਧਾਵਾ ਤੇ ਵਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਇੰਨਾਂ ਨੂੰ ਖਮਿਆਜ਼ਾ ਭੁਗਤਣਾਂ ਪਵੇਗਾ। ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਹਲਕਾ ਅਜਨਾਲਾ ‘ਚ ਮੌਜ਼ੂਦਾ ਵਿਧਾਇਕ ਦੀ ਸ਼ਹਿ ਤੇ ਅਕਾਲੀ ਵਰਕਰਾਂ ਤੇ ਨਜਾਇਜ ਧੱਕੇ ਹੋ ਰਹੇ ਹਨ ਅਤੇ ਨਜਾਇਜ ਮਾਇਨਿੰਗ ਵੀ ਜੋਰਾਂ ਤੇ ਚੱਲ ਰਹੀ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਨਾਲਾ ਦੇ ਅਕਾਲੀ ਵਰਕਰਾਂ ਤੇ ਧੱਕੇਸਾਹੀਆਂ ਬੰਦ ਨਾਂ ਕੀਤੀਆਂ ਤਾਂ ਆਉਂਦ ਸਮੇਂ ‘ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਧਰਨੇ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਮਿਲਕ ਪਲਾਂਟ ਵੇਰਕਾ ਦੇ ਚੇਅਰਮੈਨ ਨਰਿੰਦਰ ਸਿੰਘ ਮਹਿਲਾਂਵਾਲਾ, ਸੀਨੀਅਰ ਅਕਾਲੀ ਆਗੂ ਜਥੇਦਾਰ ਮੁਖਤਾਰ ਸਿੰਘ ਸੂਫੀਆਂ, ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਚੇਅਰਮੈਨ ਚੋਧਰੀ ਅਸ਼ੌਕ ਮੰਨਣ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਵਾਈਸ ਚੇਅਰਮੈਨ ਜਸਮੇਲ ਸਿੰਘ ਜੱਸੜ, ਸਰਕਲ ਪ੍ਰਧਾਨ ਗੁਲਬਾਗ ਸਿੰਘ ਬਿੱਲਾ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸਹਿੰਸਰਾ, ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ, ਕੌਂਸਲਰ ਜਸਪਾਲ ਸਿੰਘ ਭੱਟੀ ਢਿੱਲੋਂ, ਕੌਂਸਲਰ ਬਲਜਿੰਦਰ ਸਿੰਘ ਮਾਹਲ, ਕੌਂਸਲਰ ਪ੍ਰਦੀਪ ਕੁਮਾਰ ਬੰਟਾ, ਜਤਿੰਦਰਬੀਰ ਸਿੰਘ ਬਿੱਲੂ aੁੱਗਰ ਔਲਖ, ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਗੁਰਿੰਦਰਬੀਰ ਸਿੰਘ ਮਾਹਲ, ਅਮਰਜੀਤ ਸਿੰਘ ਨੰਗਲ, ਦਿਲਬਾਗ ਸਿੰਘ ਲੰਗੋਮਾਹਲ, ਅਮਰਜੀਤ ਸਿੰਘ ਨੰਗਲ, ਹਰਮਨ ਦਾਲਮ, ਬਲਜੀਤ ਸਿੰਘ ਭਲਾ ਪਿੰਡ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *