ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਮੋਦੀ ਅਤੇ ਪੁਤਿਨ ਤੇਲ ਅਤੇ ਕੁਦਰਤੀ ਗੈਸ ਖੇਤਰ ਵਿਚ ਸਹਿਯੋਗ ਦੇਣ ਲਈ ਸਹਿਮਤ

ਸ਼ੀਆਮਨ 4 ਸਤੰਬਰ (ਏਜੰਸੀਆਂ/ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਖਾਸ ਤੌਰ ‘ਤੇ ਤੇਲ ਅਤੇ ਕੁਦਰਤੀ ਗੈਸ ਦੇ ਖੇਤਰ ਵਿਚ ਦੋ-ਪੱਖੀ ਵਪਾਰ ਅਤੇ ਨਿਵੇਸ਼ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਦੋਹਾਂ ਨੇਤਾਵਾਂ ਦੀ ਇਹ ਮੁਲਾਕਾਤ ਦੱਖਣੀ-ਪੂਰਬੀ ਚੀਨੀ ਸ਼ਹਿਰ ਵਿਚ ਆਯੋਜਿਤ ਬ੍ਰਿਕਸ ਸੰਮੇਲਨ ਤੋਂ ਬਾਹਰ ਹੋਈ।

ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ,”ਦੋਹਾਂ ਪੱਖਾਂ ਨੇ ਦੋ-ਪੱਖੀ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੀ ਇਸ ਸਾਲ ਦੀ ਰੂਸੀ ਯਾਤਰਾ ਨੂੰ ਯਾਦ ਕੀਤਾ। ਉਨ੍ਹਾਂ ਨੇ ਪੂਰਬੀ ਆਰਥਿਕ ਮੰਚ ‘ਤੇ ਭਾਰਤ ਦੀ ਉੱਚ ਪੱਧਰੀ ਹਿੱਸੇਦਾਰੀ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।” ਉਨ੍ਹਾਂ ਨੇ ਕਿਹਾ ਕਿ ਮੋਦੀ ਅਤੇ ਪੁਤਿਨ ਦੀ ਬੈਠਕ ਦੌਰਾਨ ਤੇਲ ਅਤੇ ਕੁਦਰਤੀ ਗੈਸ ਖੇਤਰ ਵਿਚ ਸਹਿਯੋਗ ਸਮੇਤ ਕਈ ਦੋ-ਪੱਖੀ ਮੁੱਦਿਆਂ ‘ਤੇ ਚਰਚਾ ਹੋਈ।
ਕੁਮਾਰ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਇਸ ਗੱਲ ‘ਤੇ ਚਰਚਾ ਕੀਤੀ ਕਿ ਉਨ੍ਹਾਂ ਨੂੰ ਵਪਾਰ ਅਤੇ ਨਿਵੇਸ਼ ਨੂੰ ਵਧਾਵਾ ਦੋਣ ਲਈ ਕਿਸੇ ਤਰ੍ਹਾਂ ਇੱਕਠੇ ਕੰਮ ਕਰਨਾ ਚਾਹੀਦਾ ਹੈ। ਬੈਠਕ ਦੌਰਾਨ ਦੋਹਾਂ ਨੇਤਾਵਾਂ ਨੇ ਸੱਭਿਆਚਰਕ ਵਟਾਂਦਰੇ ‘ਤੇ ਵੀ ਚਰਚਾ ਕੀਤੀ। ਕੁਮਾਰ ਨੇ ਕਿਹਾ,”ਰਾਸ਼ਟਰਪਤੀ ਪੁਤਿਨ ਨੇ ਬੀਤੇ ਸਾਲ ਰੂਸ ਵਿਚ ਆਯੋਜਿਤ ਕੀਤੇ ਗਏ ‘ਫੈਸਟੀਵਲ ਆਫ ਇੰਡੀਆ’ ਦਾ ਵੀ ਜਿਕਰ ਕੀਤਾ। ਦੋਹਾਂ ਦੇਸ਼ਾਂ ਵਿਚ ਸੈਰ-ਸਪਾਟੀ ਵਧਾਏ ਜਾਣ ਅਤੇ ਵਿਦਿਆਰਥੀਆਂ ਦੇ ਆਉਣ-ਜਾਣ ਦੇ ਮੁੱਦੇ ‘ਤੇ ਵੀ ਚਰਚਾ ਹੋਈ।”

Leave a Reply

Your email address will not be published. Required fields are marked *