ਪਟਿਆਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਲੀਬਾਲ (ਲੜਕੀਆਂ) ਦੇ ਅੰਤਰ ਕਾਲਜ ਮੁਕਾਬਲੇ ਖ਼ਾਲਸਾ ਕਾਲਜ, ਪਟਿਆਲਾ ਵਿਖੇ ਸ਼ੁਰੂ

ਪਟਿਆਲਾ 5 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ, ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਲੀਬਾਲ (ਲੜਕੀਆਂ) ਦੇ ਅੰਤਰ ਕਾਲਜ ਮੁਕਾਬਲਿਆਂ ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਡਾ. ਗੁਰਦੀਪ ਕੌਰ ਰੰਧਾਵਾ ਨੇ ਬਤੌਰ ਮੁਖ ਮਹਿਮਾਨ ਸ਼ਿਰਕਤ ਕੀਤੀ।

ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਹਾਲ ਹੀ ਵਿੱਚ ਜਿੱਤੀ ਮਾਕਾ ਟਰਾਫੀ ਦੀ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੱਤੀ। ਡਾ. ਰੰਧਾਵਾ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਦੀਆਂ ਹਨ ਉਥੇ ਸਾਡੇ ਮਨੋਬਲ ਨੂੰ ਵੀ ਚੜ੍ਹਦੀਕਲਾ ਵਿੱਚ ਰੱਖਦੀਆਂ ਹਨ ਅਤੇ ਸਾਡੇ ਅੰਦਰ ਸਾਕਾਰਾਤਮਕ ਸੋਚ ਪੈਦਾ ਕਰਦੀਆਂ ਹਨ।
ਇਸ ਟੂਰਨਾਮੈਂਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਾਲੀਬਾਲ ਦੇ ਕੋਚ ਸ. ਦੱਲ ਸਿੰਘ, ਮੈਡਮ ਰਚਨਾ, ਪੰਜਾਬ ਸਪੋਰਟਸ ਵਿਭਾਗ ਦੇ ਸੀਨੀਅਰ ਕੋਚ ਸ. ਹਰਚੰਦ ਸਿੰਘ, ਚਮਨ ਲਾਲ, ਐਨ.ਐਸ.ਐਨ.ਆਈ.ਐਸ. ਦੇ ਚੀਫ ਕੋਚ ਸ. ਦਲਜੀਤ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਮੁੱਖ ਮਹਿਮਾਨ ਅਤੇ ਪਹੁੰਚੀਆਂ ਹੋਰ ਸਖ਼ਸ਼ੀਅਤਾਂ ਨੂੰ ‘ਜੀ ਆਇਆਂ ਨੂੰ’ ਕਹਿੰਦੇ ਹੋਏ ਕਿਹਾ ਕਿ ਖੇਡਾਂ ਸਾਡੇ ਅੰਦਰ ਸਹਿਣਸ਼ੀਲਤਾ ਅਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਡਾ. ਉੱਭਾ ਨੇ ਕਿਹਾ ਕਿ ਖੇਡਾਂ ਜਿੱਥੇ ਮਨੁੱਖ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਉਥੇ ਰਾਸ਼ਟਰ ਪ੍ਰਤੀ ਪਿਆਰ ਵੀ ਪੈਦਾ ਕਰਦੀਆਂ ਹਨ।

Leave a Reply

Your email address will not be published. Required fields are marked *