ਪੰਜਾਬ

ਵਿਜੀਲੈਂਸ ਵਲੋਂ ਨੰਬਰਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਚੰਡੀਗੜ੍ਹ 5 ਸਤੰਬਰ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਬ-ਰਜਿਸਟਰਾਰ ਦੇ ਦਫਤਰ, ਲੁਧਿਆਣਾ ਵਿਖੇ ਇਕ ਨੰਬਰਦਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਨੰਬਰਦਾਰ ਪ੍ਰਿਤਪਾਲ ਸਿੰਘ ਨੂੰ ਸਬ-ਰਜਿਸਟ੍ਰਾਰ ਦੇ ਦਫਤਰ, ਲੁਧਿਆਣਾ ਵਿਖੇ ਸ਼ਿਕਾਇਤਕਰਤਾ ਇੰਦਰਪਾਲ ਸਿੰਘ, ਵਾਸੀ ਵਿਸ਼ਵਕਰਮਾ ਕਲੋਨੀ, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਨੰਬਰਦਾਰ ਵਲੋਂ ਉਸ ਦੀ ਮਲਕਿਅਤ ਆਪਣੀ ਪਤਨੀ ਦੇ ਨਾਮ ‘ਤੇ ਕਰਨ ਬਦਲੇ 5500 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *