ਪੰਜਾਬ

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਦੋ ਬੱਸਾਂ ਰਵਾਨਾ

ਅੰਮ੍ਰਿਤਸਰ 10 ਸਤੰਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਬਾਬਾ ਦੀਪ ਸਿੰਘ ਜੀ ਫ੍ਰੀ ਹਸਪਤਲ ਟਰੱਸਟ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪ੍ਰਤਾਪ ਨਗਰ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਸਰਧਾਲੂਆਂ ਦੀਆਂ ਦੋ ਬੱਸਾਂ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਰਵਾਨਾ ਹੋਈਆਂ।

ਸੁਸਾਇਟੀ ਦੇ ਮੀਤ ਪ੍ਰਧਾਨ ਸ. ਸੁਖਵਿੰਦਰ ਸਿੰਘ ਜੰਮੂ ਤੇ ਸਕੱਤਰ ਸ. ਚਰਨ ਸਿੰਘ ਨੇ ਦੱਸਿਆ ਕਿ ਇਹ ਬੱਸ ਸੇਵਾ ਬਾਬਾ ਪਿਆਰਾ ਸਿੰਘ ਵੱਲੋਂ ਮੁਫਤ ਸੇਵਾ ਕੀਤੀ ਜਾ ਰਹੀ ਹੈ ਜਿਸ ਵਿਚ ਦੋ ਬੱਸਾਂ ਅੱਜ ਸ. ਦਿਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਨਗਰ ਵਿਚ ਧੰਨ-ਧੰਨ ਬਾਬਾ ਦੀਪ ਸਿੰਘ ਫ੍ਰੀ ਹਸਪਤਾਲ ਚਲ ਰਿਹਾ ਹੈ ਜਿਥੇ ਰੁਜਾਨਾ 50 ਤੋਂ 100 ਵਿਅਕਤੀ ਮੁਫਤ ਚੈਕਅਪ ਕਰਵਾਉਂਦੇ ਹਨ ਤੇ ਦਵਾਈ ਲੈਂਦੇ ਹਨ। ਇਵੇਂ ਹੀ ਸ੍ਰੀ ਦਰਬਾਰ ਸਾਹਿਬ ਦੇ ਨਜਦੀਕ ਫ੍ਰੀ ਡਿਸਪੈਂਸਰੀ ਚਾਲੂ ਕੀਤੀ ਗਈ ਹੈ ਜੋ 24 ਘੰਟੇ ਸੇਵਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਬੱਸਾਂ ਬਾਬਾ ਬੁੱਢਾ ਜੀ ਦੇ ਜਨਮ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਜੀ ਕੱਥੂਨੰਗਲ, ਗੁਰਦੁਆਰਾ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਬਟਾਲਾ, ਗੁਰਦੁਆਰਾ ਸਤਿਕਰਤਾਰੀਆਂ ਬਟਾਲਾ, ਗੁਰਦੁਆਰਾ ਅੱਚਲ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਉਠੀਆਂ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਧੁੱਸੀ ਬੰਨ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਵਾਏ ਜਾਣਗੇ। ਇਸ ਉਪਰੰਤ ਸੰਗਤਾਂ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਅਤੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕੇ ਬਾਗ ਦੇ ਦਰਸ਼ਨ ਕਰਨ ਉਪਰੰਤ ਅੰਮ੍ਰਿਤਸਰ ਪੁਜ ਜਾਣਗੀਆਂ।
ਇਸ ਮੌਕੇ ਬਾਬਾ ਪਿਆਰਾ ਸਿੰਘ ਬਾਬਾ ਚਰਨ ਸਿੰਘ ਸੋਹੀ, ਸਵਿੰਦਰ ਸਿੰਘ ਤਰਸਿੱਕਾ, ਸੁਖਵਿੰਦਰ ਸਿੰਘ ਜੰਮੂ, ਹਰਭਜਨ ਸਿੰਘ ਬੱਲ, ਦਵਿੰਦਰ ਸਿੰਘ ਬੱਲ, ਸੁਖਦੇਵ ਸਿੰਘ ਕਾਲਾ, ੍ਹਰਭਜਨ ਸਿੰਘ ਸੋਹੀ, ਭੁਪਿੰਦਰ ਸਿੰਘ, ਤਰਲੋਚਨ ਸਿੰਘ, ਗੁਰਦੀਪ ਸਿੰਘ ਟਾਇਲਾਂ ਵਾਲੇ, ਗਿਆਨ ਸਿੰਘ ਚੇਤਨਪੁਰਾ, ਬਲਜੀਤ ਸਿੰਘ ਜੰਮੂ, ਕੁਨਣ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *