ਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਦੇ ਸਿੱਖਿਆ ਖੇਤਰ ‘ਚ ਦੋ ਨਵੇਂ ਸਹਾਇਕ ਡਾਇਰੈਕਟਰਾਂ ਦੀ ਨਿਯੁਕਤੀਆਂ

ਸ਼੍ਰੋਮਣੀ ਕਮੇਟੀ ਸਿੱਖਿਆ ਖੇਤਰ ‘ਚ ਪਾ ਰਹੀ ਅਹਿਮ ਯੋਗਦਾਨ : ਪ੍ਰੋ. ਬਡੂੰਗਰ
ਪਟਿਆਲਾ 11 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ‘ਚ ਸਿੱਖਿਆ ਸੁਧਾਰਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਦਮਿਕ ਖੇਤਰ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਮਿਆਰੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆ ਦੋ ਨਵ-ਨਿਯੁਕਤੀਆਂ ਕੀਤੀਆਂ। ਉਹਨਾਂ ਦੱਸਿਆ ਕਿ ਨਵੀਆਂ ਨਿਯੁਕਤੀਆਂ ‘ਚ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਸਕੂਲਾਂ ਅਤੇ ਸ੍ਰ. ਪ੍ਰਭਜੀਤ ਸਿੰਘ ਨੂੰ ਸਹਾਇਕ ਡਾਇਰੈਕਟਰ ਕਾਲਜਾਂ ਲਗਾਇਆ ਗਿਆ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ‘ਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ‘ਚ ਨਵੇਂ ਦਿੱਸਹੱਦੇ ਖੋਲ੍ਹੇ ਜਾ ਰਹੇ ਹਨ ਤਾਂ ਜੋ ਬੇਹਤਰੀਨ ਵਿਦਿਆ ਹਾਸਲ ਕਰਕੇ ਵਿਦਿਆਰਥੀ ਹਰ ਖੇਤਰ ‘ਚ ਆਪਣਾ ਭਵਿੱਖ ਰੁਸ਼ਨਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਅਦਾਰਿਆਂ ਰਾਹੀਂ ਹਰ ਖੇਤਰ ‘ਚ ਪ੍ਰਭਾਵਸ਼ਾਲੀ ਢੰਗ ਨਾਲ ਅਹਿਮ ਭੂਮਿਕਾ ਨਿਭਾ ਰਹੀ ਹੈ।
ਇਸ ਦੌਰਾਨ ਦੋਵੇਂ ਨਵ-ਨਿਯੁਕਤ ਸਹਾਇਕ ਡਾਇਰੈਕਟਰਾਂ ਨੂੰ ਰਸਮੀ ਤੌਰ ਤੇ ਕੁਰਸੀ ‘ਤੇ ਬਿਠਾਇਆ ਗਿਆ। ਇਸ ਮੌਕੇ ਸ੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸਿੱਖਿਆ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ, ਡਾ. ਰੂਪ ਸਿੰਘ ਸਕੱਤਰ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਮਹਿੰਦਰ ਸਿੰਘ ਆਹਲੀ, ਸਿਮਰਜੀਤ ਸਿੰਘ, ਦਰਬਾਰਾ ਸਿੰਘ ਗੁਰੂ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਚਮਕੌਰ ਸਿੰਘ, ਭਗਵੰਤ ਸਿੰਘ ਨਿੱਜੀ ਸਹਾਇਕ, ਗੁਰਪ੍ਰੀਤ ਸਿੰਘ ਰੋਡੇ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *