ਪੰਜਾਬ

ਸ਼੍ਰੋਮਣੀ ਕਮੇਟੀ ਬਿਹਤਰ ਮੈਡੀਕਲ ਸੇਵਾਵਾਂ ਦੀ ਵਿਉਂਤਬੰਦੀ ਲਈ ਪੰਜ ਸਾਲਾ ਯੋਜਨਾ ਬਣਾਏਗੀ -ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੀ ਹੋਈ ਇਕੱਤਰਤਾ
ਅੰਮ੍ਰਿਤਸਰ 15 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ ਦੇ ਨਵ-ਨਿਯੁਕਤ ਕੀਤੇ ਗਏ ਮੈਂਬਰਾਂ ਦੀ ਪਲੇਠੀ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ•ਾ, ਸ੍ਰੀ ਅੰਮ੍ਰਿਤਸਰ ਵਿਖੇ ਟਰੱਸਟ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਟਰੱਸਟ ਦੇ ਮੈਂਬਰ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਵਿਸ਼ਵ ਪ੍ਰਸਿੱਧ ਡਾਕਟਰ ਹਰਦਾਸ ਸਿੰਘ, ਡਾ: ਗੁਰਪ੍ਰੀਤ ਸਿੰਘ ਵਾਂਡਰ, ਜਥੇਦਾਰ ਸੁੱਚਾ ਸਿੰਘ ਲੰਗਾਹ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼ਮੂਲੀਅਤ ਕੀਤੀ।

ਅਰਦਾਸ ਨਾਲ ਅਰੰਭ ਹੋਈ ਇਕੱਤਰਤਾ ਤੋਂ ਬਾਅਦ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਟਰੱਸਟ ਵੱਲੋਂ ਨਿਭਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਟਰੱਸਟ ਦੀਆਂ ਵੱਖ-ਵੱਖ ਸੰਸਥਾਵਾਂ ਦੀ ਵਰਤਮਾਨ ਸਥਿਤੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਇਕੱਤਰਤਾ ਵਿਚ ਫ਼ੈਸਲਾ ਕੀਤਾ ਗਿਆ ਕਿ ਟਰੱਸਟ ਦੀ ਪੰਜ ਸਾਲਾ ਯੋਜਨਾ ਬਣਾ ਕੇ ਮੈਡੀਕਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਉਂਤਬੰਦੀ ਕੀਤੀ ਜਾਵੇਗੀ। ਟਰੱਸਟ ਦੇ ਚੇਅਰਮੈਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਬਿਨਾ ਸ਼ੱਕ ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੰਸਥਾਵਾਂ ਦੇਸ਼ ਦੀਆਂ ਮੋਹਰੀ ਸੰਸਥਾਵਾਂ ਵਿਚ ਸ਼ੁਮਾਰ ਹਨ ਅਤੇ ਇਨ•ਾਂ ਨੂੰ ਹੋਰ ਵਧੀਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਸਬੰਧੀ ਰਾਏ ਦੇਣ ਲਈ ਸ਼੍ਰੋਮਣੀ ਕਮੇਟੀ ਦੀ ਇਕ ਮੈਡੀਕਲ ਸਲਾਹਕਾਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਕਮੇਟੀ ਵਿਚ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ: ਤਲਵਾੜ ਦੀ ਅਗਵਾਈ ਵਿਚ ਕੰਮ ਕਰੇਗੀ, ਜਿਸ ਵਿਚ ਡਾ: ਗੁਰਪ੍ਰੀਤ ਸਿੰਘ ਵਾਂਡਰ, ਡਾ: ਹਰਦਾਸ ਸਿੰਘ, ਡਾ: ਸੁਧੀਰ ਵਰਮਾ ਪਟਿਆਲਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਟਰੱਸਟ ਦੇ ਸਕੱਤਰ ਕੋਆਰਡੀਨੇਟਰ ਵਜੋਂ ਮੈਂਬਰ ਹੋਣਗੇ। ਉਨ•ਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਦਿੱਤੀ ਰਾਏ ਨੂੰ ਅਮਲ ਵਿਚ ਲਿਆ ਕੇ ਸੰਸਥਾ ਦੀ ਬੇਹਤਰੀ ਲਈ ਕਾਰਜ ਕੀਤੇ ਜਾਣਗੇ। ਉਨ•ਾਂ ਇਹ ਵੀ ਦੱਸਿਆ ਕਿ ਮੈਡੀਕਲ ਟਰੱਸਟ ਅਧੀਨ ਚਲਦੀਆਂ ਸੰਸਥਾਵਾਂ ਦੇ ਵਿੱਤੀ ਕੰਟਰੋਲ ਲਈ ਲੇਖਾ ਅਧਿਕਾਰੀ ਨਿਯੁਕਤ ਕਰਨ ਅਤੇ ਲੋੜੀਂਦੀ ਮਸ਼ੀਨਰੀ ਖ਼ਰੀਦਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਡੀਕਲ ਟਰੱਸਟ ਦੇ ਅਧੀਨ ਚਲਦੀ ਯੂਨੀਵਰਸਿਟੀ ਲਈ ਵੱਖਰੀ ਇਮਾਰਤ ਦੀ ਉਸਾਰੀ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਕੱਤਰਤਾ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕੁਲਵੰਤ ਸਿੰਘ ਦੇਦ, ਟਰੱਸਟ ਦੇ ਸਕੱਤਰ ਡਾ: ਰੂਪ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਗੀਤਾ ਸ਼ਰਮਾ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ: ਕਵੀਪਾਲ ਸਿੰਘ, ਡਾ: ਏ.ਪੀ. ਸਿੰਘ ਆਦਿ ਹਾਜ਼ਰ ਸਨ।
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਦੇ ਚਾਰ ਸੋ ਸਾਲਾ ਸਥਾਪਨਾ ਦਿਵਸ ਮੌਕੇ 17 ਅਕਤੂਬਰ 1977 ਵਿਚ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਸ੍ਰੀ ਅੰਮ੍ਰਿਤਸਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ 1992 ਵਿਚ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਸ੍ਰੀ ਅੰਮ੍ਰਿਤਸਰ ਹੋਂਦ ਵਿਚ ਆਇਆ ਸੀ। ਟਰੱਸਟ ਅਧੀਨ ਸਭ ਤੋਂ ਪਹਿਲਾ 1994 ਵਿਚ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਬਣਾਇਆ ਗਿਆ ਅਤੇ 1997 ਵਿਚ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦੀ ਸਥਾਪਨਾ ਹੋਈ। ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਨਾਲ ਸ਼ੁਰੂ ਹੋਈ ਇਸ ਮੈਡੀਕਲ ਸੰਸਥਾ ਪਾਸ ਵਰਤਮਾਨ ਸਮੇਂ 150 ਸੀਟਾਂ ਮੌਜੂਦ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅੰਦਰ ਐਮ.ਡੀ./ਐਮ.ਐਸ. ਦੀਆਂ 79 ਸੀਟਾਂ ਹਨ। ਦੂਸਰੇ ਪਾਸੇ ਟਰੱਸਟ ਅਧੀਨ ਡੈਂਟਲ ਕਾਲਜ ਵਿਖੇ ਬੀ.ਡੀ.ਐਸ. ਦੀਆਂ 60 ਸੀਟਾਂ ਅਤੇ ਵੱਖ-ਵੱਖ ਵਿਭਾਗਾਂ ਵਿਚ ਐਮ.ਡੀ.ਐਸ. ਦੀਆਂ 18 ਸੀਟਾਂ ਹਨ।
ਟਰੱਸਟ ਅਧੀਨ ਇਸ ਸਮੇਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਰਾਮਦਾਸ ਰੋਟਰੀ ਕੈਂਸਰ ਹਸਪਤਾਲ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅਤੇ ਬਾਬਾ ਬੰਦਾ ਸਿੰਘ ਬਹਾਦਰ ਡਿਸਪੈਂਸਰੀ ਗੁਰਦਾਸ ਨੰਗਲ (ਗੁਰਦਾਸਪੁਰ) ਸੱਤ ਸੰਸਥਾਵਾਂ ਚੱਲ ਰਹੀਆਂ ਹਨ। ਇੰਡੀਆ ਟੂਡੇ ਮੈਗਜ਼ੀਨ ਵੱਲੋਂ ਸਾਲ 2013-2014 ਵਿਚ ਸੰਸਥਾ ਨੂੰ ਭਾਰਤ ਦੇ ਮੈਡੀਕਲ ਕਾਲਜਾਂ ਵਿੱਚੋਂ ਦਸਵੇਂ ਸਥਾਨ ਦੇ ਦਰਸਾਇਆ ਗਿਆ ਹੈ। ਹਾਲ ਹੀ ਵਿਚ ਕਾਰਪੋਰੇਟ ਕੌਂਸਲ ਫਾਰ ਲੀਡਰਸ਼ਿਪ ਐਂਡ ਅਵੇਅਰਨੈਸ ਅਤੇ ਇਨਕਰੇਟੀਬਲ ਇੰਡੀਆ ਫਾਊਂਡੇਸ਼ਨ ਵੱਲੋਂ ਫੈਸਟ ਮੈਡੀਕਲ ਇਨੋਵੇਸ਼ਨ ਇੰਸਟੀਚਿਊਟ ਦਾ ਸਨਮਾਨ ਹਾਸਲ ਹੈ। ਸੰਸਥਾ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਜਨਨੀ ਭਲਾਈ ਸਕੀਮ ਅਧੀਨ ਹਸਪਤਾਲ ਵਿਖੇ ਨਾਰਮਲ ਡਲਿਵਰੀ ਅਤੇ ਸਜੇਰੀਅਨ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੜਕੀ ਪੈਦਾ ਹੋਣ ‘ਤੇ ਇਕ ਹਜ਼ਾਰ ਰੁਪਏ ਸ਼ਗਨ ਵੱਜੋਂ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਪਿੰਗਲਵਾੜਾ, ਯਤੀਮਖਾਨਾ, ਜੰਮੂ ਕਸ਼ਮੀਰ ਅਤੇ ਸੰਸਥਾ ਦੇ ਨਾਲ ਲਗਦੇ ਪਿੰਡਾਂ ਦੇ ਮਰੀਜ਼ਾਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਬੀ.ਐਸ. ਘੁੰਮਣ ਵਲੋਂ ਪ੍ਰੋ. ਇੰਦਰਮੋਹਨ ਸਿੰਘ, ਸਾਬਕਾ ਮੁਖੀ, ਸੰਸਕ੍ਰਿਤ ਵਿਭਾਗ ਅਤੇ ਮਹਾਂਰਿਸ਼ੀ ਵਾਲੀਮੀਕੀ ਚੇਅਰ ਦੀਆਂ ਤਿੰਨ ਪੁਸਤਕਾਂ “ਪੰਜਾਬੀ ਸੰਸਕ੍ਰਿਤ ਕੋਸ਼“, “ਯੋਗਵਾਸ਼ਿਸ਼ਟ ਕਾ ਦਾਰਸ਼ਨਿਕ ਅਧਿਐਨ“ ਅਤੇ “ਬੁਧਸ਼ਤਕਮ“ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਪੁਸਤਕਾਂ ਵਿਦਿਆਰਥੀਆਂ ਅਤੇ ਪਾਠਕਾਂ ਲਈ ਬਹੁਤ ਹੀ ਲਾਹੇਵੰਦ ਹੋਣਗੀਆਂ। ਇਸ ਮੌਕੇ ਤੇ ਡਾ. ਇੰਦਰਜੀਤ ਸਿੰਘ, ਡੀਨ ਅਕਾਦਮਿਕ ਮਾਮਲੇ; ਡਾ. ਮਨਜੀਤ ਸਿੰਘ ਨਿੱਜਰ, ਰਜਿਸਟਰਾਰ; ਡਾ. ਜੀ.ਐਸ. ਬਤਰਾ, ਡੀਨ ਰਿਸਰਚ ਅਤੇ ਮਹਾਂਰਿਸ਼ੀ ਵਾਲੀਮੀਕੀ ਚੇਅਰ ਦੇ ਸਟਾਫ ਮੈਂਬਰਾਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

Leave a Reply

Your email address will not be published. Required fields are marked *